ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਚਾਇਤੀ ਵਿਭਾਗ ਨਾਲ ਮਿਲ ਕੇ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਗਏ ਆਮ ਇਜਲਾਸ  

Panchayat Department
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਚਾਇਤੀ ਵਿਭਾਗ ਨਾਲ ਮਿਲ ਕੇ ਵੱਖ ਵੱਖ ਪਿੰਡਾਂ ਵਿੱਚ ਕਰਵਾਏ ਗਏ ਆਮ ਇਜਲਾਸ  

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਵੱਖ ਵੱਖ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ
ਲੋਕਾਂ ਨੂੰ ਪੀਣ ਲਈ ਸਾਫ ਪਾਣੀ ਉਪਲੱਬਧ ਕਰਵਾਉਣ ਲਈ ਜਲ ਸਪਲਾਈ ਵਿਭਾਗ ਵਚਨਬੱਧ- ਕਾਰਜਕਾਰੀ ਇੰਜੀਨੀਅਰ ਅੰਮ੍ਰਿਤਦੀਪ ਸਿੰਘ ਭੱਠਲ
ਅਬੋਹਰ 24 ਅਪ੍ਰੈਲ 2022
ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਤੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਤੇ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ।  ਇਸ ਦੌਰਾਨ ਪੰਚਾਇਤੀ ਵਿਭਾਗ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ ।ਇਨ੍ਹਾਂ ਆਮ ਇਜਲਾਸਾਂ ਵਿੱਚ ਪਿੰਡਾਂ ਦੇ ਲੋਕਾਂ ਨੇ ਵੀ ਵਧ ਚਡ਼੍ਹ ਕੇ ਭਾਗ ਲਿਆ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਸ ਮੌਕੇ ਤੇ ਹਾਜ਼ਰ ਹੋਏ ਲੋਕਾਂ ਨੂੰ ਆਪਣੇ ਆਪਣੇ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਹੋਰ ਪੜ੍ਹੋ :-ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨ

ਜਲ ਸਪਲਾਈ ਤੇ  ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਮਰਿਤਦੀਪ ਸਿੰਘ ਭੱਠਲ ਦੇ ਯੋਗ ਦਿਸ਼ਾ ਨਿਰਦੇਸ਼ਾਂ ਤੇ ਅੱਜ ਆਈ ਈ ਸੀ ਸੁਖਜਿੰਦਰ ਸਿੰਘ ਢਿੱਲੋਂ  ਦੀ ਅਗਵਾਈ ਵਿੱਚ ਬੀਆਰਸੀ ਸੁਖਪਾਲ ਸਿੰਘ ਸੋਹਣ ਸਿੰਘ,ਵਰਿੰਦਰ ਸਿੰਘ, ਅਮਰਜੀਤ ਸਿੰਘ, ਸੁਸ਼ੀਲ ਕੁਮਾਰ, ਮਨੀਸ਼ਾ ਰਾਣੀ, ਸਾਗਰ ਮੁੰਜਾਲ  ਤੇ ਹੋਰ ਕਰਮਚਾਰੀਆਂ ਵੱਲੋਂ ਚੰਨਣ ਖੇੜਾ, ਭੰਗਾਲਾ, ਕੁੰਡਲ, ਗੋਬਿੰਦਗਡ਼੍ਹ, ਢਾਬਾਂ, ਕੋਕਰੀਆਂ, ਸ਼ੇਰਗਡ਼੍ਹ, ਆਲਮਗਡ਼੍ਹ, ਕਬੂਲਸ਼ਾਹ, ਖੁੱਬਣ, ਰਾਮਕੋਟ ਆਦਿ ਵੱਖ ਵੱਖ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜਲਾਸਾਂ ਵਿੱਚ ਭਾਗ ਲਿਆ ਗਿਆ।
ਇਸ ਦੌਰਾਨ ਇਨ੍ਹਾਂ ਵੱਲੋਂ ਲੋਕਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਦੀਪ ਸਿੰਘ ਭੱਠਲ ਨੇ ਲੋਕਾਂ ਨੂੰ ਦੱਸਿਆ ਗਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾ ਰਿਹਾ ਹੈ ਇਸ ਤੋਂ ਇਲਾਵਾ ਸੈਨੀਟੇਸ਼ਨ ਤਹਿਤ ਪਿੰਡਾਂ ਵਿੱਚ ਪਖਾਨੇ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ  ਪਿੰਡਾਂ ਵਿਚ ਸੁੱਕੇ ਗਿੱਲੇ ਕੂੜੇ ਦੇ ਪ੍ਰਬੰਧਨ ਦੀ ਵੀ ਯੋਜਨਾ ਹੈ। ਜਿਸ ਨੂੰ ਪੰਚਾਇਤਾਂ ਵਿਭਾਗ ਨਾਲ ਰਲ ਕੇ ਵਧੀਆ ਢੰਗ  ਨਾਲ ਕੂੜੇ ਦਾ ਪ੍ਰਬੰਧਨ ਕਰ ਸਕਦੀਆਂ ਹਨ।
ਇਸ ਮੌਕੇ ਤੇ ਪੰਚਾਇਤੀ ਵਿਭਾਗ ਦੇ ਕਰਮਚਾਰੀਆਂ ਕੁਲਵੰਤ ਸਿੰਘ, ਸੁਸ਼ੀਲ ਕੁਮਾਰ, ਇਕਬਾਲ ਸਿੰਘ ਸੇਖੋ, ਮਨਜੀਤ ਸਿੰਘ ਤੇ ਹੋਰ ਪੰਚਾਇਤ ਸਕੱਤਰਾਂ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਿਆ ਗਿਆ ਅਤੇ ਇਸ ਦੌਰਾਨ ਲੋਕਾਂ ਤੋਂ ਜਾਣਕਾਰੀ ਲੈ ਕੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਬਾਰੇ ਮਤੇ  ਵੀ ਪਾਏ ਗਏ। ਇਸ ਮੌਕੇ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਹਰ ਘਰ ਜਲ ਦੇ ਮਤੇ ਵੀ ਜਲ ਜੀਵਨ ਮਿਸ਼ਨ ਤਹਿਤ ਭਰਵਾਏ ਗਏ ਲੋਕਾਂ ਵੱਲੋਂ ਵੀ ਆਮ ਇਜਲਾਸਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਗਈਆਂ।
ਅਬੋਹਰ ਦੇ ਵੱਖ ਵੱਖ ਪਿੰਡਾਂ ਵਿੱਚ ਆਮ ਇਜਲਾਸ ਪ੍ਰੋਗਰਾਮਾਂ ਵਿੱਚ ਭਾਗ ਲੈਂਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ