ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਉਪ ਮੁੱਖ ਮੰਤਰੀ ਸੋਨੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ

ਅੰਮਿ੍ਰਤਸਰ 2 ਜਨਵਰੀ 2021

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਪੁੱਜੇ। ਇਸ ਮੌਕੇ ਸ਼੍ਰੀ ਸੋਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਮੰਦਭਾਗੀ ਘਟਨਾ ਹੋਈ ਹੈ ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਨੇ ਅੱਗ ਦੇ ਬਾਵਜੂਦ ਵੀ ਪਾਵਨ ਸਰੂਪਾਂ ਨੂੰ ਕੱਢ ਕੇ ਸੁਰੱਖਿਅਤ ਥਾਂ ਤੇ ਪੁਹੰਚਾ ਦਿੱਤਾ।

ਹੋਰ ਪੜ੍ਹੋ :-ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਵਰ ਨੇ ‘ਹਰ ਘਰ ਪੱਕੀ ਛੱਤ’ ਮੁਹਿੰਮ ਅਧੀਨ ਵੰਡੇ ਚੈੱਕ

ਸ਼੍ਰੀ ਸੋਨੀ ਨੇ ਗੁਰਦੁਆਰਾ ਸਾਹਿਬ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਜ਼ਰੂਰਤ ਪਈ ਤਾਂ ਉਹ ਵੀ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਤਰਾਂ੍ਹ ਦੀ ਘਟਨਾ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸ਼੍ਰੀ ਸੋਨੀ ਦਾ ਧੰਨਵਾਦ ਕੀਤਾ।

ਇਸ ਮੌਕੇ ਕੋਸਲਰ ਵਿਕਾਸ ਸੋਨੀ, ਕੋਸਲਰ ਸ਼੍ਰੀਮਤੀ ਰਾਜਬੀਰ ਕੌਰ, ਸ: ਕੁਲਵੰਤ ਸਿੰਘ, ਸ: ਦਰਸ਼ਨ ਸਿੰਘ, ਸੋਨੂੰ ਪਹਿਲਵਾਨ, ਨਗੀਨਾ ਪਹਿਲਵਾਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਕੈਪਸ਼ਨ: ਸ਼੍ਰੀ ਓਮ ਪ੍ਰਕਾਸ਼ ਸੋਨੀ ਉੂਪ ਮੁੱਖ ਮੰਤਰੀ ਪੰਜਾਬ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਨਾਲ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ ਲੈਦੇ ਹੋਏ।