ਲੋਕਾਂ ਨੂੰ ਨਿਰਪੱਖ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
ਫਾਜ਼ਿਲਕਾ 19 ਫਰਵਰੀ 2022
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ `ਤੇ ਪਹੰੁਚ ਕੇ ਜਾਇਆ ਲਿਆ ਗਿਆ।ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਿੰਗ ਦੀ ਦਰ ਨੂੰ 100 ਫੀਸਦੀ ਯਕੀਨੀ ਬਣਾਉਣ ਲਈ ਪੋਲਿੰਗ ਸਟੇਸ਼ਨਾਂ `ਤੇ ਹਰੇਕ ਯੋਗ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹਰੇਕ ਪੁਖਤਾ ਪ੍ਰਬੰਧ ਕਰਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਵੋਟ ਪਾਉਣ ਲਈ ਵੋਟਰ ਫੋਟੋ ਸ਼ਨਾਖਤੀ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਨਾਖਤੀ ਕਾਰਡ ਹੋਣਾ ਜ਼ਰੂਰੀ
ਜ਼ਿਲ੍ਹਾ ਚੋਣ ਅਫਸਰ ਵੱਲੋਂ ਟੀਮਾਂ ਸਮੇਤ ਮਾਡਲ ਪੋਲਿੰਗ ਸਟੇਸ਼ਨ, ਵੋਮੈਨ ਪੋਲਿੰਗ ਸਟੇਸ਼ਨ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਦਾ ਜਾਇਆ ਲਿਆ ਗਿਆ।ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ 22 ਮਾਡਲ ਪੋਲਿੰਗ ਸਟੇਸ਼ਨ, 8 ਵੋਮੈਨ ਪੋਲਿੰਗ ਬੂਥ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਬੂਥ ਬਣਾਇਆ ਗਿਆ ਹੈ ਜ਼ੋ ਕਿ ਬਾਕੀ ਬੂਥਾਂ ਨਾਲੋਂ ਕੁਝ ਵੱਖਰੇ ਹੋਣਗੇ ਜ਼ੋ ਕਿ ਆਕਰਸ਼ਨ ਦਾ ਕੇਂਦਰ ਹੋਣਗੇ ਅਤੇ ਇਨ੍ਹਾਂ ਬੁਥਾਂ ਨੂੰ ਵਿਸ਼ੇਸ਼ ਤੌਰ `ਤੇ ਸਜਾਇਆ ਗਿਆ ਹੈ।
ਉਨ੍ਹਾਂ ਜ਼ਿਲੇ੍ਹ ਦੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ 20 ਫਰਵਰੀ ਨੂੰ ਸਾਰਾ ਕੰਮ-ਕਾਜ ਛੱਡ ਕੇ ਪਹਿਲਾਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਬਿਨਾ ਕਿਸੇ ਦਬਾਅ ਦੇ ਨਿਰਪੱਖ ਹੋ ਕੇ ਆਪਣੀ ਮਰਜੀ ਦੇ ਉਮੀਦਵਾਰ ਨੂੰ ਆਪਣੀ ਵੋਟ ਪਾਈ ਜਾਵੇ ਤਾਂ ਹੀ ਅਸੀਂ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਲੋਕਤੰਤਰ ਨੂੰ ਮਜ਼ਬੂਤ ਕਰ ਸਕਦੇ ਹਾਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਵਾਲੀ ਥਾਂ `ਤੇ ਪਹੰੁਚ ਕੇ ਚੋਣ ਅਮਲੇ ਦੀ ਹੌਸਲਾ ਅਫਜਾਈ ਵੀ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਸਿਧਾਰਥ ਅਤੇ ਹੋਰ ਟੀਮ ਮੈਂਬਰ ਮੌਜੂਦ ਸਨ।

English






