ਜਿਲ੍ਹਾ ਚੋਣ ਅਫ਼ਸਰ ਅਤੇ ਰਾਜਨੀਤਕ ਪਾਰਟੀਆਂ ਦੀ ਹਾਜਰੀ ਵਿੱਚ ਈ.ਵੀ.ਐਮ ਮਸ਼ੀਨਾਂ ਦੀ ਅਵੇਅਰਨੈਸ ਸਬੰਧੀ ਹਲਕਿਆਂ ਨੂੰ ਸਪਲਾਈ 

SVEEP
ਜਿਲ੍ਹਾ ਚੋਣ ਅਫ਼ਸਰ ਅਤੇ ਰਾਜਨੀਤਕ ਪਾਰਟੀਆਂ ਦੀ ਹਾਜਰੀ ਵਿੱਚ ਈ.ਵੀ.ਐਮ ਮਸ਼ੀਨਾਂ ਦੀ ਅਵੇਅਰਨੈਸ ਸਬੰਧੀ ਹਲਕਿਆਂ ਨੂੰ ਸਪਲਾਈ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ.ਏ.ਐਸ ਨਗਰ 29 ਨਵੰਬਰ 2021
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਹਾਜਰੀ ਵਿੱਚ, ਈ.ਵੀ.ਐਮ ਮਸ਼ੀਨਾਂ ਦੀ ਅਵੇਅਰਨੈਸ ਲਈ ਜਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 52 ਖਰੜ, 53 ਐਸ.ਏ.ਐਸ ਨਗਰ ਅਤੇ 112 ਡੇਰਾਬਸੀ ਨੂੰ ਈ.ਵੀ.ਐਮ ਮਸ਼ੀਨਾਂ ਦਿੱਤੀਆਂ ਗਈਆਂ।

ਹੋਰ ਪੜ੍ਹੋ :-ਪੰਜਾਬ ਪਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ  ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਦੁੱਖ ਸਾਂਝਾ ਕੀਤਾ
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਵੱਖ ਵੱਖ ਰਾਜਨੀਤਿੱਕ ਪਾਰਟੀਆਂ ਦੀ ਹਾਜਰੀ ਵਿੱਚ ਈ.ਵੀ.ਐਮ ਵੇਅਰ ਹਾਊਸ ਖੋਲਿਆ ਗਿਆ। ਇਸ ਮੌਕੇ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਹਨਾਂ ਵਿੱਚੋਂ ਕੁੱਝ ਮਸ਼ੀਨਾਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਖਰੜ, ਐਸ.ਏ.ਐਸ ਨਗਰ ਅਤੇ ਡੇਰਾਬਸੀ ਦੇ ਵੱਖ ਵੱਖ ਖੇਤਰਾਂ ਵਿੱਚ ਅਵੇਅਰਨੈਸ ਕਰਨ ਲਈ ਭੇਜੀਆਂ ਜਾਣਗੀਆਂ ।
ਇਸ ਤੋਂ ਪਹਿਲਾਂ ਰਾਜਨੀਤਿੱਕ ਪਾਰਟੀਆਂ ਨਾਲ ਮੀਟਿੰਗ ਵਿੱਚ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜਿਹੜੇ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਨੂੰ ਮੌਤ ਦਾ ਸਰਟੀਫਿਕੇਟ ਦੇ ਆਧਾਰ ਤੇ ਉਨ੍ਹਾਂ ਦੀਆਂ ਵੋਟਾਂ ਕਟਵਾਉਣ ਲਈ ਫਾਰਮ ਨੰ 7 ਭਰੇ ਜਾਣ ਅਤੇ ਵੋਟ ਸ਼ਿਫਟ ਕਰਵਾਉਣ ਲਈ ਫਾਰਮ ਨੰ. 6 ਵਿੱਚ ਪੁਰਾਣੀ ਵੋਟ ਦਾ ਵੇਰਵਾ ਦਿੱਤਾ ਜਾਵੇ। ਇਸ ਤੋਂ ਇਲਾਵਾ ਫਾਰਮ ਨੰ 6 ਭਰ ਕੇ ਵੋਟ ਬਣਾਉਣ ਦੀ ਆਖਰੀ ਮਿਤੀ 30.11.2021 ਹੈ।
 ਇਸ ਮੀਟਿੰਗ ਵਿੱਚ ਰਾਜਨੀਤਿੱਕ ਪਾਰਟੀਆਂ ਆਪ ਵਲੋਂ ਗੋਵਿੰਦਰ ਮਿੱਤਲ, ਸੰਨੀ ਅਲੂਵਾਲੀਆ, ਬਹੁਜਨ ਸਮਾਜ ਪਾਰਟੀ ਵਲੋਂ ਸੁਖਦੇਵ ਸਿੰਘ, ਸ਼੍ਰੋਮਨੀ ਅਕਾਲੀ ਦਲ ਪਾਰਟੀ ਵਲੋਂ ਕਮਲਜੀਤ ਸਿੰਘ ਰੂਬੀ, ਜਸਪਾਲ ਸਿੰਘ ਅਤੇ ਅਸ਼ਵਨੀ ਕੁਮਾਰ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਕੋਮਲ ਮਿੱਤਲ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਨੋਡਲ ਅਫ਼ਸਰ ਈ.ਵੀ.ਐਮ ਰਵਿੰਦਰਪਾਲ ਸਿੰਘ ਸੰਧੂ, ਚੋਣ ਕਾਨੂੰਗੋ ਸੁਰਿੰਦਰ ਕੁਮਾਰ ਅਤੇ ਜੁਨੀਅਰ ਅਸਿਸ਼ਟੈਂਟ ਜਗਤਾਰ ਸਿੰਘ ਵੀ ਹਾਜਰ ਸਨ।