ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਮਿਤੀ 03-02-2023 ਨੂੰ ਕੀਤਾ ਜਾ ਰਿਹਾ ਹੈ ਵਾਕ ਇਨ ਇੰਟਰਵਿਊ ਦਾ ਆਯੋਜਨ

news makahni
news makhani

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਐਸ.ਏ.ਐਸ ਨਗਰ 1 ਫਰਵਰੀ :-  

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 03 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਡਿਟੀਨਸ ਟੈਕਨਾਲੋਜੀ ਪ੍ਰਾਇਵੇਟ ਲਿਮਟਿਡ ਪਲਾਟ ਨੰ: ਈ-302, ਵਿਸਟਾ ਟਾਵਰ, ਸੈਕਟਰ 75, ਮੋਹਾਲੀ ਵਿਖੇ ਸੀਨੀਅਰ ਐਨਾਲਿਸਟ-ਹਿਊਮਨ ਰਿਸੋਰਸ ਦੀ ਵਕੈਂਸੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ)/ਡਿਪਲੋਮਾ (ਕੰਪਿਊਟਰ ਸਾਇੰਸ)/ਬੀ.ਟੈਕ (ਕੰਪਿਊਟਰ ਸਾਇੰਸ) ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।

 

ਹੋਰ ਪੜ੍ਹੋ :-  ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ 152 ਸਕੂਲਾਂ ਵਿੱਚ 221 ਨਵੇਂ ਕਲਾਸਾਂ ਰੂਮਾਂ ਦਾ ਕੀਤਾ ਜਾ ਰਿਹਾਂ ਹੈ ਨਿਰਮਾਣ