20 ਫਰਵਰੀ ਅਤੇ 10 ਮਾਰਚ ਨੂੰ ਜ਼ਿਲ੍ਹੇ ਭਰ ’ਚ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਹੋਵੇਗੀ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 18 ਫਰਵਰੀ 2022

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਚੋਣਾਂ ਸਾਂਤਮਈ ਢੰਗ ਨਾਲ ਕਰਵਾਉਣ ਲਈ 20 ਫਰਵਰੀ 2022 ਨੂੰ ਚੋਣਾਂ ਵਾਲੇ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :-ਸਰਕਾਰੀ ਐਮ.ਆਰ. ਕਾਲਜ ਫਾਜ਼ਿਲਕਾ ਵਿਚ ਮਨਾਇਆ ਗਿਆ ਮਾਤ ਭਾਸ਼ਾ ਦਿਵਸ