ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਪਲੇਸਮੈਂਟ ਕੈਂਪ 26 ਅਗਸਤ ਨੂੰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 24 ਅਗਸਤ :-  

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਰਾਹੀਂ 26 ਅਗਸਤ 2022 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 26 ਅਗਸਤ ਦੇ ਕੈਂਪ ਦੌਰਾਨ ਫਾਜ਼ਿਲਕਾ, ਫਿਰੋਜਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਨੋਜਵਾਨ ਭਾਗ ਲੈ ਸਕਦੇ ਹਨ।ਇਸ ਪਲੇਸਮੈਟ ਕੈਪ ਵਿੱਚ ਡਾਕਟਰ ਆਈ.ਟੀ.ਐਮ. ਅਤੇ ਟੈਲੀਪਰਫੋਰਮੈਂਸ, ਕੰਪਨੀਆਂ ਭਾਗ ਲੈ ਰਹੀਆ ਹਨ।ਉਨ੍ਹਾਂ ਕਿਹਾ ਕਿ ਕੈਂਪ ਵਿਚ 12ਵੀ ਅਤੇ ਗ੍ਰੇਜੂਏਸ਼ਨ ਪਾਸ ਫਰੈਸ਼ਰ/ਤਜਰਬੇਕਾਰ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਲੜਕੇ-ਲੜਕੀਆਂ ਆਪਣੇ ਅਸਲ ਸਰਟੀਫਿਕੇਟ ਅਤੇ ਰਜਿਊਮ ਨਾਲ ਲੈ ਕੇ ਆਉਣ।ਇਸ ਤੋਂ ਇਲਾਵਾ ਕੈਂਪ ਵਿਚ ਆਉਣ ਵਾਲੇ ਉਮੀਦਵਾਰ ਫੋਰਮਲ ਡਰੈਸ ਪਾ ਕੇ ਆਉਣ।
ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਖੇ ਆਯੋਜਿਤ ਹੋਵੇਗਾ।ਉਨ੍ਹਾਂ ਫਾਜ਼ਿਲਕਾ ਜ਼ਿਲੇ੍ਹ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 89060-22220, 9814543684 ਤੇ 7986115001 ਸੰਪਰਕ ਕੀਤਾ ਜਾ ਸਕਦਾ ਹੈ।