ਕਿਸਾਨਾਂ ਨੂੰ ਝੋਨੇ ਦੀ ਫਸਲ ਦੀ 1053.13 ਕਰੋੜ ਰੁਪਏ ਦੀ ਅਦਾਇਗੀ ਕੀਤੀ

MHD ISHFAQ
ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ ਗੁਰਦਾਸਪੁਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਜ਼ਿਲੇ ਦੀਆਂ ਮੰਡੀਆਂ ਵਿਚੋਂ 96 ਫੀਸਦ ਫਸਲ ਦੀ ਹੋਈ ਚੁਕਾਈ

ਗੁਰਦਾਸਪੁਰ, 3 ਨਵੰਬਰ  2021

ਜਿਲੇ ਅੰਦਰ ਕਿਸਾਨਾਂ ਨੂੰ ਜੋਨੇ ਦੀ ਫਸਲ ਦੀ 1053.13 ਕੋਰੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 90 ਫੀਸਦ ਬਣਦੀ ਹੈ ਅਤੇ ਮੰਡੀਆਂ ਵਿਚ ਫਸਲ ਦੀ 96 ਫੀਸਦ ਚੁਕਾਈ ਹੋ ਚੁੱਕੀ ਹੈ। ਜਿਲੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪਾਲਣਾ ਕਰਦੇ ਹੋਏ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।

ਹੋਰ ਪੜ੍ਹੋ :-ਕਿਸਾਨ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਵੱਲ ਧਿਆਨ ਦੇਣ : ਖੇਤੀਬਾੜੀ ਮਾਹਰ

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਜ਼ਿਲ੍ਹੇ ਵਿਚ 02 ਨਵੰਬਰ ਤੱਕ 670300 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 663010 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 250276, ਮਾਰਕਫੈੱਡ ਵਲੋਂ 164396, ਪਨਸਪ ਵਲੋਂ 157367, ਵੇਅਰਹਾਊਸ ਵਲੋਂ 79972, ਐਫ.ਸੀ.ਆਈ ਵਲੋਂ 9922 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਉਨਾਂ ਕਿਹਾ ਕਿ ਆਪਣੀ , ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਹੀ ਵਾਹਿਆ ਜਾਵੇ। ਇਸ ਨਾਲ ਜਿਥੇ ਮਿੱਤਰ ਕੀੜੇ ਬੱਚਦੇ ਹਨ, ਉਸ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ।