ਫਾਜ਼ਿਲਕਾ ਪੁਲਿਸ ਦੀ ਸੋਸ਼ਲ ਮੀਡੀਆ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ: 15 ਜੁਲਾਈ 2025

ਸ੍ਰੀ ਗੁਰਮੀਤ ਸਿੰਘ ਐਸਐਸਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਗਿਆ ਹੈ। ਹਾਲ ਹੀ ਵਿੱਚ ਅਬੋਹਰ ਦੇ ਥਾਣਾ ਸਿਟੀ-2 ਇਲਾਕੇ ਵਿੱਚ 04 ਵਿਅਕਤੀਆਂ ਵੱਲੋਂ ਇੰਸਟਾਗ੍ਰਾਮ ‘ਤੇ ਹਥਿਆਰਾਂ ਨਾਲ ਵੀਡੀਓਜ਼ ਬਣਾਕੇ ਅਪਲੋਡ ਕਰਨ ਅਤੇ ਉਹਨਾਂ ਵੀਡੀਓਜ਼ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਮਕੱਦਮਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਦਾ ਗਲਤ ਇਸਤੇਮਾਲ ਕਰਦੇ ਹੋਏ ਹਥਿਆਰਾਂ ਦੀ ਨਮਾਇਸ਼ ਕੀਤੀ ਜਾ ਰਹੀ ਸੀ, ਜੋ ਕਿ ਕਾਨੂੰਨੀ ਤੌਰ ‘ਤੇ ਵਾਜਬ ਨਹੀਂ ਹੈ।

ਫਾਜ਼ਿਲਕਾ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਨਾਮ ਦੀ ਚਾਹ ‘ਚ ਜਾਂ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨਾ ਇਕ ਗੰਭੀਰ ਅਪਰਾਧ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ, ਪੁਲਿਸ ਵੱਲੋਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਵਿਅਕਤੀ ਜੇਕਰ ਹਥਿਆਰਾਂ ਨਾਲ ਭੜਕਾਊ ਵੀਡੀਓ ਜਾਂ ਫੋਟੋਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦਾ ਹੈ, ਜਾਂ ਕਿਸੇ ਹੋਰ ਨੂੰ ਅਜਿਹਾ ਕਰਨ ਲਈ ਉਕਸਾਉਂਦਾ ਹੈ, ਤਾਂ ਉਸ ਨਾਲ ਬਿਨਾਂ ਕਿਸੇ ਰਿਆਇਤ ਦੇ ਕਾਨੂੰਨੀ ਤੌਰ ‘ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਫਾਜ਼ਿਲਕਾ ਪੁਲਿਸ ਨੇ ਸਬ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਦੀ ਪਾਲਣਾ ਕਰਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਾਂ ਦਾ ਜ਼ਿੰਮੇਵਾਰ ਨਾਗਰਿਕ ਵਾਂਗ ਉਪਯੋਗ ਕਰੋ। ਅਜਿਹੇ ਕਿਸੇ ਵੀ ਗਲਤ ਕੰਮ ਜਾਂ ਗਤੀਵਿਧੀ ਬਾਰੇ ਜਾਣਕਾਰੀ ਮਿਲਣ ‘ਤੇ ਤੁਰੰਤ ਨਜ਼ਦੀਕੀ ਥਾਣੇ ਜਾਂ ਪੁਲਿਸ ਹੈਲਪਲਾਈਨ ਨੰਬਰ 112 ‘ਤੇ ਸੰਪਰਕ ਕਰੋ।