ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਨੂੰ ਸਿਰਜਨ ਲਈ ਕੀਤਾ ਜਾਗਰੂਕ

ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਨੂੰ ਸਿਰਜਨ ਲਈ ਕੀਤਾ ਜਾਗਰੂਕ
ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਨੂੰ ਸਿਰਜਨ ਲਈ ਕੀਤਾ ਜਾਗਰੂਕ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫ਼ਾਜ਼ਿਲਕਾ, 19 ਅਪ੍ਰੈਲ 2022

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਹਾਈ ਸਕੁਲ ਚੁਵਾੜਿਆਂਵਾਲੀ ਦੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਵੱਖ-ਵੱਖ ਬੁਲਾਰਿਆਂ ਵੱਲੋਂ ਵੱਡਮੁੱਲੀ ਜਾਣਕਾਰੀ ਦੇ ਕੇ ਸੁਨਹਿਰੇ ਭਵਿਖ ਸਿਰਜਨ ਬਾਰੇ ਜਾਗਰੂਕ ਕੀਤਾ ਗਿਆ।

ਹੋਰ ਪੜ੍ਹੋ :-ਕਿਸਾਨਾਂ ਨੂੰ ਮਿਆਰੀ ਇਨਪੁਟਸ ਮੁਹੱਈਆ ਕਰਾਏ ਜਾਣ: ਬਲਵੀਰ ਚੰਦ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚੇ ਚੁਵਾੜਿਆਂਵਾਲੀ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਕੋਆਰਡੀਨੇਟਰ ਸ੍ਰੀ ਵਿਜੈਪਾਲ ਨੇ ਸਾਧਾਰਨ ਗਿਆਨ ਦੇ ਨਾਲ-ਨਾਲ ਦਸਵੀਂ ਤੋਂ ਬਾਅਦ ਉਚੇਰੀ ਸਿਖਿਆ ਹਾਸਲ ਕਰਨ ਬਾਰੇ ਜਾਣੂੰ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿੱਚ ਸਫਲ ਹੋਣ ਲਈ ਚੰਗੇ ਨਾਗਰਿਕ ਬਣਨ ਬਾਰੇ ਜਾਣਕਾਰੀ ਦਿੱਤੀ। ਸ੍ਰੀ ਵਿਜੈਪਾਲ ਨੇ ਬੱਚਿਆਂ ਨੂੰ ਨਵੋਦਿਆਂ, ਸੈਨਿਕ ਸਕੂਲ ਅਤੇ ਆਰ ਆਈ ਐਮ ਸੀ ਦੇਹਰਾਦੂਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸ਼ਰ ਸ੍ਰੀ ਕ੍ਰਿਸ਼ਨ ਲਾਲ ਵੱਲੋਂ ਰੁਜ਼ਗਾਰ ਵਿਭਾਗ ਵੱਲੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ।

ਇਸ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਭੁਪਿੰਦਰ ਸਿੰਘ ਬਰਾੜ ਨੇ ਕਾਊਂਸਲਿੰਗ ਦੌਰਾਨ ਵਿਦਿਆਰਥੀਆਂ ਨੂੰ ਪੇਸ਼ ਆਈਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਭਵਿੱਖ ਪ੍ਰਤੀ ਸਵਾਲਾਂ ਦਾ ਜਵਾਬ ਵਿਸਤਾਰ ਪੂਰਵਕ ਦਿੱਤਾ ਜਿਸ ਤੇ ਬੱਚਿਆਂ ਵੱਲੋਂ ਸੰਤੁਸ਼ਟੀ ਜਤਾਈ ਗਈ।
ਇਸ ਮੌਕੇ ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਦੇ ਗਾਇੰਡੈਂਸ ਅਧਿਆਪਕ ਸ਼ਾਲਨੀ ਜੋਸੀ ਕੰਪਿਊਟਰ ਅਧਿਆਪਕ, ਵਿਜੇ ਗੁਪਤਾ ਸਟੇਟ ਅਵਾਰਡੀ, ਡੀ.ਆਈ ਸੀ ਦਫਤਰ ਤੋਂ ਪਵਨ ਜੁਲਾਹਾ ਆਦਿ ਰੁਜ਼ਗਾਰ ਦਫਤਰ ਦੇ ਸਟਾਫ ਹਾਜ਼ਰ ਸਨ।