ਦੇਸ਼ ਦੀ ਤਰੱਕੀ ਲਈ ਲੜਕੀਆਂ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ – ਦਹੀਆ
ਫਿਰੋਜ਼ਪੁਰ, 24 ਜਨਵਰੀ 2023.
ਹਲਕਾ ਵਿਧਾਇਕ ਫਿਰੋਜਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਪਿੰਡ ਰੁਹੇਲਾ ਹਾਜ਼ੀ ਵਿਖੇ ਲੜਕੀਆਂ ਨੂੰ ਆਪਣੇ ਹੁਨਰ ਨੂੰ ਉਜਾਗਰ ਕਰਨ ਅਤੇ ਰੁਜ਼ਗਾਰ ਦੇ ਕਾਬਲ ਬਣਾਉਣ ਲਈ 115 ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਰਜ਼ਨੀਸ ਦਹੀਆ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਲੜਕੀਆਂ ਨੂੰ ਹਰ ਪੱਖੋਂ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਲੜਕੀਆਂ ਕਿਸੇ ਪੱਖੋਂ ਵੀ ਲੜਕਿਆਂ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਰੁਹੇਲਾ ਹਾਜ਼ੀ ਵਿਖੇ ਅਡਵਾਂਸ ਐਕਨੋਲਜੀ ਆਫ ਕਟਿੰਗ ਦੀ ਟ੍ਰੇਨਿੰਗ ਖਤਮ ਹੋਣ ਉਪਰੰਤ 115 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਹੈ ਜੋ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਵੱਲ ਇਕ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਲੋੜਵੰਦ ਭੈਣਾਂ ਕੱਪੜਿਆਂ ਦੀ ਸਿਲਾਈ ਕਰਕੇ ਆਪਣੇ ਪਰਿਵਾਰ ਲਈ ਸਵੈ-ਰੋਜ਼ਗਾਰ ਕਰ ਸਕਣਗੀਆਂ।
ਇਸ ਮੌਕੇ ਸ੍ਰੀ ਰੌਬੀ ਸੰਧੂ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਸੰਜੀਵ ਮੈਣੀ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

English






