ਚੌਗਿਰਦੇ ਦੀ ਸੰਭਾਲ ਲਈ ਸੁਹਿਰਦ ਯਤਨਾਂ ਦੀ ਲੋੜ-ਜ਼ਸਟਿਸ (ਰਿਟਾ:) ਜ਼ਸਬੀਰ ਸਿੰਘ
ਫਾਜਿ਼ਲਕਾ ਪੂਰੇ ਕਰੇਗਾ ਸਾਰੇ ਟੀਚੇ-ਡਿਪਟੀ ਕਮਸਿ਼ਨਰ
ਫਾਜ਼ਿਲਕਾ, 6 ਮਈ 2022
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਨੋਂ ਜਿ਼ਲ੍ਹਾ ਵਾਤਾਵਰਨ ਪਲਾਨ ਨੂੰ ਲਾਗੂ ਕਰਨ ਲਈ ਗਠਿਤ ਨਿਗਰਾਨ ਕਮੇਟੀ ਵੱਲੋਂ ਅੱਜ ਜਿ਼ਲ੍ਹਾ ਫਾਜਿ਼ਲਕਾ ਦੇ ਵਾਤਾਵਰਨ ਨਾਲ ਜ਼ੁੜੇ ਮਹਿਕਮਿਆਂ ਨਾਲ ਬੈਠਕ ਕੀਤੀ ਗਈ। ਇਸ ਕਮੇਟੀ ਵਿਚ ਚੇਅਰਮੈਨ ਜ਼ਸਟਿਸ (ਰਿਟਾ:) ਜ਼ਸਬੀਰ ਸਿੰਘ, ਸੀਨਿਅਰ ਮੈਂਬਰ ਸ੍ਰੀ ਐਸ ਸੀ ਅਗਰਵਾਲ ਸਾਬਕਾ ਮੁੱਖ ਸਕੱਤਰ ਪੰਜਾਬ, ਸੰਤ ਬਲਬੀਰ ਸਿੰਘ ਸੀਚੇਵਾਲ, ਟੈਕਨੀਕਲ ਐਕਸਪਰਟ ਸ੍ਰੀ ਬਾਬੂ ਰਾਮ ਸ਼ਾਮਿਲ ਸਨ।ਜਿ਼ਲ੍ਹੇ ਵਿਚ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਹੋਰ ਪੜ੍ਹੋ :- ਕਿਸਾਨਾਂ ਦੀ ਮੰਗ ਅਨੁਸਾਰ ਫਸਲ ਦੀ ਬਿਜਾਈ ਲਈ ਮੁਹੱਈਆ ਕਰਵਾਇਆ ਜਾ ਰਿਹੈ ਪਾਣੀ-ਕਾਰਜਕਾਰੀ ਇੰਜੀਨੀਅਰ
ਇਸ ਮੌਕੇ ਕਮੇਟੀ ਦੇ ਚੇਅਰਮੈਨ ਜ਼ਸਟਿਸ (ਰਿਟਾ:) ਜ਼ਸਬੀਰ ਸਿੰਘ ਨੇ ਹਦਾਇਤ ਕੀਤੀ ਕਿ ਵਾਤਾਵਰਨ ਪਲਾਨ ਅਨੁਸਾਰ ਤੈਅ ਟੀਚਿਆ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ ਅਤੇ ਹਰੇਕ ਵਿਭਾਗ ਵਾਤਾਵਰਨ ਪ੍ਰਤੀ ਜਿੰਮੇਵਾਰੀ ਸਮਝੇ ਤਾਂ ਜ਼ੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਗਾ ਚੌਗਿਰਦਾ ਛੱਡ ਕੇ ਜਾਈਏ।
ਉਨ੍ਹਾਂ ਨੇ ਕਿਹਾ ਕਿ ਸੁੱਕੇ ਅਤੇ ਗਿੱਲੇ ਕੂੜੇ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਜ਼ੋ ਕੰਮ ਹੁਣ ਤੱਕ ਸ਼ਹਿਰਾਂ ਵਿਚ ਹੋ ਰਿਹਾ ਸੀ ਉਹ ਪਿੰਡਾਂ ਵਿਚ ਵੀ ਹੋਣਾ ਹੈ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਦੀ ਦੇਖਰੇਖ ਵਿਚ ਜਿ਼ਲ੍ਹੇ ਦੇ ਪਿੰਡਾਂ ਵਿਚ ਠੋਸ ਕਚਰੇ ਦੇ ਪ੍ਰਬੰਧਨ ਲਈ ਬਣਾਏ ਪਲਾਨ ਅਤੇ ਉਸ ਸਬੰਧੀ ਕੰਮ ਸ਼ੁਰੂ ਹੋ ਜਾਣ ਲਈ ਫਾਜਿ਼ਲਕਾ ਜਿ਼ਲ੍ਹੇ ਦੀ ਸਲਾਘਾ ਵੀ ਕੀਤੀ।
ਕਮੇਟੀ ਦੇ ਚੇਅਰਮੈਨ ਜ਼ਸਟਿਸ (ਰਿਟਾ:) ਜ਼ਸਬੀਰ ਸਿੰਘ ਨੇ ਕਿਹਾ ਕਿ ਨੈਸਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਇੰਨਬਿੰਨ ਪਾਲਣਾ ਕੀਤਾ ਜਾਵੇ। ਉਨ੍ਹਾਂ ਨੇ ਨਗਰ ਕੌਂਸਲਾਂ ਨੂੰ ਕਿਹਾ ਕਿ 31 ਜ਼ੁਲਾਈ ਤੱਕ ਯਕੀਨੀ ਬਣਾਇਆ ਜਾਵੇ ਕਿ ਸੁੱਕੇ ਅਤੇ ਗਿੱਲੇ ਕੁੜੇ ਵਾ ਵਰਗੀਕਰਨ ਕਰਕੇ ਸਹੀ ਤਰੀਕੇ ਨਾਲ ਇਸਦਾ ਨਿਪਟਾਰਾ ਕੀਤਾ ਜਾਵੇ।ਨਗਰ ਕੌਂਸਲ ਫਾਜਿ਼ਲਕਾ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਕੌਸਲ ਵੱਲੋਂ ਕੁੜਾਂ ਚੁੱਕਣ ਲਈ 10 ਛੋਟੇ ਵਾਹਨ ਖਰੀਦ ਕੀਤੇ ਜਾ ਰਹੇ ਹਨ।
ਕਮੇਟੀ ਦੇ ਚੇਅਰਮੈਨ ਜ਼ਸਟਿਸ (ਰਿਟਾ:) ਜ਼ਸਬੀਰ ਸਿੰਘ ਨੇ ਕਿਹਾ ਕਿ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਚੱੂਕਣ ਵਾਲੀ ਰੇਹੜੀ ਜਾਂ ਵਾਹਨ ਤੇ ਹੁਣ ਇਕ ਤੀਜਾ ਡੱਬਾ ਵੀ ਲਗਾਇਆ ਜਾਵੇ ਜਿਸ ਵਿਚ ਖਤਰਨਾਕ ਸ਼ੇ੍ਰਣੀ ਦਾ ਘਰੇਲੂ ਕੂੜਾ ਇੱਕਤਰ ਕੀਤਾ ਜਾਵੇ ਤਾਂ ਜ਼ੋ ਉਸਦਾ ਨਿਪਟਾਰਾ ਯੋਗ ਤਰੀਕੇ ਨਾਲ ਹੋ ਸਕੇ। ਇਸੇ ਤਰਾਂ ਉਨ੍ਹਾਂ ਨੇ ਈ ਵੇਸਟ ਇੱਕਤਰ ਕਰਨ ਲਈ ਕੋਈ ਕੇਂਦਰ ਸਥਾਪਿਤ ਕਰਨ ਲਈ ਵੀ ਕਿਹਾ।
ਕਮੇਟੀ ਦੇ ਸੀਨਿਅਰ ਮੈਂਬਰ ਸ੍ਰੀ ਐਸ ਸੀ ਅੱਗਰਵਾਲ ਨੇ ਕਿਹਾ ਕਿ ਸਾਨੂੰ ਵਿਕਾਸ ਦਾ ਅਜਿਹਾ ਹੰਢਣਸਾਰ ਮਾਡਲ ਬਣਾਉਣਾ ਚਾਹੀਦਾ ਹੈ ਜਿਸ ਨਾਲ ਸਾਡਾ ਚੌਗਿਰਦਾ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਇਸ ਸਬੰਧੀ ਕੰਮ ਨਾ ਕੀਤਾ ਤਾਂ ਨਾ ਕੇਵਲ ਅਦਾਰਿਆਂ ਨੂੰ ਜ਼ੁਰਮਾਨੇ ਲੱਗਣਗੇ ਬਲਕਿ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
ਸੰਤ ਸੀਚੇਵਾਲ ਨੇ ਕਿਹਾ ਕਿ ਕਿਹਾ ਕਿ ਜ਼ੇਕਰ ਵਾਤਾਵਰਨ ਦੀ ਸੰਭਾਲ ਲਈ ਅੱਜ ਕੰਮ ਨਾ ਕੀਤਾ ਤਾਂ ਇਸਦਾ ਖਮਿਆਜਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ 75 ਅੰਮ੍ਰਿਤ ਸਰੋਵਰ ਤਿਆਰ ਕੀਤੇ ਜਾਣਗੇ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਆਖੀਰ ਤੇ ਕਮੇਟੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜਿ਼ਲ੍ਹੇ ਵਿਚ ਵਾਤਾਵਰਨ ਪਲਾਨ ਅਨੁਸਾਰ ਸਾਰੇ ਟੀਚੇ ਪੂਰੇ ਕੀਤੇ ਜਾਣਗੇ।
ਬੈਠਕ ਵਿਚ ਐਸਐਸਪੀ ਸ੍ਰੀ ਭੁਪਿੰਦਰ ਸਿੰਘ ਸਿੱਧੂ, ਡੀਡੀਪੀਓ ਸ੍ਰੀ ਹਰਮੇਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੀਨਿਅਰ ਅਧਿਕਾਰੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

English






