ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 7 ਲੱਖ 90 ਹਜ਼ਾਰ 579 ਮੀਟ੍ਰਿਕ ਟਨ ਝੋਨੇ ਦੀ ਆਮਦ :  ਸੰਦੀਪ ਹੰਸ

SANDEEP HANS
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

-7 ਲੱਖ 88 ਹਜ਼ਾਰ 484 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
-ਕਿਸਾਨਾਂ ਨੂੰ ਹੁਣ ਤੱਕ 1315 ਕਰੋੜ ਰੁਪਏ ਦੀ ਕੀਤੀ ਅਦਾਇਗੀ

ਪਟਿਆਲਾ, 30 ਅਕਤੂਬਰ 2021

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ‘ਚ ਹੁਣ ਕਾਫ਼ੀ ਤੇਜ਼ੀ ਆ ਗਈ ਹੈ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਤੱਕ 7 ਲੱਖ 90 ਹਜ਼ਾਰ 579 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 7 ਲੱਖ 88 ਹਜ਼ਾਰ 484 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਹੋਰ ਪੜ੍ਹੋ :-ਸੌਰ ਬਿਜਲੀ ਪ੍ਰਾਜੈਕਟਾਂ ਦੀਆਂ ਮਹਿੰਗੀਆਂ ਦਰਾਂ ਘਟਾਉਣ ਲਈ ਠੋਸ ਕਾਰਵਾਈ ਕੀਤੀ ਜਾਵੇ: ਵੇਰਕਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 317913 ਮੀਟਰਿਕ ਟਨ, ਮਾਰਕਫੈਡ ਵੱਲੋਂ 199447 ਮੀਟਰਿਕ ਟਨ, ਪਨਸਪ ਵੱਲੋਂ 173082 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 96335 ਅਤੇ ਐਫ.ਸੀ.ਆਈ. ਵੱਲੋਂ 1707 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 1315.28 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਪਿਛਲੇ 72 ਘੰਟੇ ‘ਚ ਖਰੀਦ ਕੀਤੇ ਗਏ 93.17 ਫੀਸਦੀ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ।