
ਜ਼ਿੰਦਗੀ ਵਿਚ ਅੱਗੇ ਵੱਧਣ ਲਈ ਆਪਣੇ ਆਪ ’ਤੇ ਵਿਸ਼ਵਾਸ ਰੱਖੋ ਤੇ ਅੱਗੇ ਵਧੋ
‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦਾ 73ਵਾਂ ਐਡੀਸ਼ਨ ਸਫਲਤਾਪੂਰਵਕ ਸਮਾਪਤ
ਗੁਰਦਾਸਪੁਰ, 27 ਦਸੰਬਰ 2021
ਜ਼ਿੰਦਗੀ ਵਿਚ ਅੱਗੇ ਵੱਧਣ ਲਈ ਆਪਣੇ ਆਪ ਵਿਚ ਵਿਸ਼ਵਾਸ ਰੱਖੋ ਅਤੇ ਸਹੀ ਅਗਵਾਈ ਮਿਲਣ ਨਾਲ ਆਪਣਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਹ ਸੁਨੇਹਾ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 73ਵੇਂਂ ਐਡੀਸ਼ਨ ਵਿਚ ਦਿੱਤਾ ਗਿਆ। ਇਸ ਪ੍ਰੋਗਰਾਮ ਵਿਚ ਵਿਸ਼ੇਸ ਮਹਿਮਾਨ ਵਜੋਂ ਪਿ੍ਰੰਸੀਪਲ ਸਵਰਨ ਸਿੰਘ ਵਿਰਕ, ਬਾਬਾ ਆਇਆ ਸਿੰਘ ਰਿਆੜਕੀ, ਤੁਗਲਵਾਲ ਕਾਲਜ, ਡਾ. ਸੁਰਿੰਦਰ ਕੋਰ ਪਨੂੰ, ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਹਰਜਿੰਦਰ ਸਿੰਘ ਕਲਸੀ ਜ਼ਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਰਾਜੀਵ ਕੁਮਾਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਮੇਤ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਜ਼ਿਲ੍ਹਾ ਵਾਸੀ, ਅਧਿਆਪਕ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਵੈਬਐਕਸ ਜਰੀਏ ਸ਼ਮੂਲੀਅਤ ਕੀਤੀ ਗਈ।
ਹੋਰ ਪੜ੍ਹੋ :-ਜ਼ਿਲ੍ਹਾ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ- ਲੋਕਾਂ ਨੇ ਕੀਤੇ ਦਰਸ਼ਨ
ਇਸ ਮੌਕੇ ਸੰਬੋਧਨ ਕਰਦਿਆਂ ਪਿ੍ਰੰਸੀਪਲ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਸੋਚ ਨੂੰ ਸਲਾਮ ਕਰਦੇ ਹਨ, ਜਿਨਾਂ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਇਹ ਖਾਸ ਅਚਵੀਰਜ਼ ਪ੍ਰੋਗਰਾਮ ਦਿੱਤਾ ਗਿਆ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਜ਼ਰੀਏ ਬੱਚਿਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਬਹੁਤ ਪ੍ਰੇਰਨਾ ਮਿਲਦੀ ਹੈ ਅਤੇ ਅਚੀਵਰਜ਼ ਵਲੋਂ ਦੱਸੇ ਗਏ ਤਜਰਬਿਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨਾਂ ਬਾਬਾ ਆਇਆ ਸਿੰਘ ਰਿਆੜਕੀ ਤੁਗਲਵਾਲ ਕਾਲਜ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਸੰਸਥਾ ਵਿਚ ਬਿਨਾਂ ਪੈਸੇ ਤੇ ਬਿਨਾਂ ਅਧਿਆਪਕ ਦੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਥੇ ਬੱਚੇ ਪੜ੍ਹਦੇ ਵੀ ਹਨ ਅਤੇ ਪੜ੍ਹਾਉਂਦੇ ਵੀ ਹਨ। ਉਨਾਂ ਅਚਵੀਰਜ਼ ਨੂੰ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਦੀ ਸੰਸਥਾ ਵਲੋਂ ਇਨਾਂ ਅਚਵੀਰਜ਼ ਨੂੰ ਸਨਮਾਨਤ ਵੀ ਕੀਤਾ ਜਾਵੇਗਾ।
ਇਸ ਮੌਕੇ ਡਾ. ਸੁਰਿੰਦਰ ਕੋਰ ਪਨੂੰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜਿਲੇ ਦੇ ਨੋਜਵਾਨ ਬੱਚਿਆਂ ਦੇ ਉੱਜਵਲ ਭਵਿੱਖ ਅਤੇ ਉਨਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਲ ਕੀਤੀਆਂ ਜਾਣ, ਨੂੰ ਮੁੱਖ ਰੱਖਦਿਆਂ ਅਚਵੀਰਜ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਲਗਾਤਾਰ ਨਿਰਵਿਘਨ ਚੱਲ ਰਿਹਾ ਹੈ। ਉਨਾਂ ਕਿਹਾ ਕਿ ਜਿਲੇ ਗੁਰਦਾਸਪੁਰ ਦੇ ਬੱਚਿਆਂ ਵਿਚ ਬਹੁਤ ਕਾਬਲੀਅਤ ਹੈ ਅਤੇ ਹਰ ਖੇਤਰ ਵਿਚ ਅੱਗੇ ਵੱਧ ਕੇ ਮਾਣਮੱਤੀਆਂ ਪੁਜ਼ੀਸ਼ਨਾ ਹਾਸਲ ਕੀਤੀਆਂ ਹਨ ਅਤੇ ਜਿਲੇ ਦਾ ਨਾਂਅ ਰੋਸ਼ਨ ਕੀਤਾ ਹੈ।
ਇਸ ਮੌਕੇ ਪਹਿਲੇ ਅਚੀਵਰ ਪੱਲਵੀ, ਵਾਸੀ ਜੀਵਨਵਾਲ ਬੱਬਰੀ ਨੇ ਦੱਸਿਆ ਕਿ ਉਸਨੇ ਦੱਸਵੀਂ ਜਮਾਤ 95.8 ਫੀਸਦ ਅੰਕਾਂ ਨਾਲ ਅਤੇ ਬਾਹਰਵੀਂ ਜਮਾਤ, ਨਾਨ ਮੈਡੀਕਲ ਵਿਸ਼ੇ ਵਿਚ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਤੋਂ 93.4 ਫੀਸਦ ਅੰਕਾਂ ਨਾਲ ਪਾਸ ਕੀਤੀ। ਹੁਣ ਡਾਈਟ ਗੁਰਦਾਸਪੁਰ ਵਿਖ ਈਟੀਟੀ ਦਾ ਕੋਰਸ ਕਰ ਰਹੀ ਹੈ। ਉਸਨੇ ਦੱਸਿਆ ਕਿ ਉਸਦੇ ਘਰ ਦੀ ਆਰਥਿਕ ਸਥਿਤੀ ਬਹੁਤ ਮਾੜੀ ਹੈ ਅਤੇ ਪਿਤਾ ਦਰਜੀ ਦਾ ਕੰਮ ਕਰਦੇ ਸਨ। ਪਰ ਉਸਦੇ ਮਾਪਿਆਂ ਨੇ ਉਸਨੂੰ ਪੜ੍ਹਨ ਲਈ ਲਗਾਤਾਰ ਪ੍ਰੇਰਿਆ ਅਤੇ ਉਹ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਉਚੇਰੀ ਸਟੱਡੀ ਕਰ ਰਹੀ ਹੈ। ਉਸਨ ਕਿਹਾ ਕਿ ਸਾਨੂੰ ਆਪਣੇ ਆਪ ’ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ ਅਤੇ ਜੇਕਰ ਤੁਹਾਡੇ ਲਾਈਫ ਵਿਚ ਕਿਸੇ ਦੀ ਸਹੀ ਅਗਵਾਈ ਮਿਲ ਜਾਵੇ ਤਾਂ ਤੁਹਾਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਉਸਨੇ ਅੱਗੇ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਲਈ ਔਰਤ ਦਾ ਬਹੁਤ ਵੱਡਾ ਯੋਗਦਾਨ ਹੈ।
ਦੂਸਰੇ ਅਚੀਵਰ ਡਾ. ਅੰਸ਼ੁਲ, ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਸਨੇ ਲਿਟਲ ਫਲਾਵਰ ਕਾਨਵੈਂਟ ਸਸ ਸਕੂਲ ਗੁਰਦਾਸਪੁਰ ਤੋਂ ਪਾਸ ਕੀਤੀ। ਉਸਨੇ ਦੱਸਿਆ ਕਿ ਉਸਨੂੰ ਪੜ੍ਹਾਈ ਦੇ ਨਾਲ-ਨਾਲ ਨਵੀਆਂ ਖੋਜਾਂ ਕਰਨ ਦਾ ਸੌਂਕ ਰਿਹਾ ਹੈਅ ਤੇ ਦੱਸਵੀਂ ਜਮਾਤ ਵਿਚ ਹੀ ਉਸਨੇ ਵੱਖ-ਵੱਖ ਕੰਪੋਨੈਂਟ ਜਿਵੇਂ ਤਾਰਾਂ, ਸਰਕਟ ਬੋਰਡ, ਕੈਮਰਾ ਸੈੱਟ ਅੱਪ ਆਦਿ ਰਾਹੀਂ ਇਕ ਸਰਕਟ/ਪ੍ਰੋਗਰਾਮਰ ਬਣਾਇਆ ਸੀ। ਨਵੀਂ ਖੋਜਾਂ ਕਰਨ ਲਈ ਮੈਨੂੰ ਮੇਰੇ ਮਾਪਿਆਂ ਤੇ ਅਧਿਆਪਕਾਂ ਨੇ ਬਹੁਤ ਉਤਸ਼ਾਹਤ ਕੀਤਾ ਅਤੇ ਮੈਨੂੰ ਆਈ.ਆਈ.ਟੀ ਨਵੀਂ ਦਿੱਲੀ ਤੋਂ ‘ਇੰਸਾਪਿਰ ਐਵਾਰਡ’ ਵੀ ਮਿਲਿਆ। ਉਸਨੇ ਅੱਗੇ ਦੱਸਿਆ ਕਿ ਹੁਣ ਉਹ ਡੀਐਮਸੀ ਲੁਧਿਆਣਾ ਤੋਂ ਐਮਬੀਬੀਐਸ ਦੀ ਡਿਗਰੀ ਕਰ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਜਿਸ ਵਿਸ਼ੇ ਵਿਚ ਤੁਹਾਡੀ ਰੁਚੀ ਹੈ, ਉਸ ਵੱਲ ਹੀ ਫੋਕਸ ਕਰੋ ਅਤੇ ਆਪਣਾ ਨਿਸ਼ਾਨੇ ਨੂੰ ਹਾਸਲ ਕਰੋ। ਉਨਾਂ ਕਿਹਾ ਕਿ ਸਖਤ ਮਿਹਨਤ, ਦ੍ਰਿੜ ਇੱਛਾ ਸ਼ਕਤੀ ਤੇ ਲਗਨ ਨਾਲ ਆਪਣੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ।
ਸਮਾਗਮ ਦੇ ਆਖਰ ਵਿਚ ਵੈੱਬਐਕਸ ਰਾਹੀਂ ਪ੍ਰੋਗਰਾਮ ਵਿਚ ਜੁੜੇ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਵਲੋਂ ਅਚਵੀਰਜ਼ ਨਾਲ ਸਵਾਲ-ਜਵਾਬ ਵੀ ਕੀਤੇ ਗਏ ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅਚੀਵਰਜ਼ ਨੂੰ ਮਾਣ-ਸਨਮਾਨ ਦਿੱਤਾ ਗਿਆ।

English





