ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਪ੍ਰੈਲ ਨੂੰ

news makahni
news makhani

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਅਹੁੱਦੇ ਮੁਤਾਬਿਕ 8000 ਤੋਂ 15000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਤਨਖਾਹ 
ਰੂਪਨਗਰ, 03 ਅਪ੍ਰੈਲ :-  ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਰੂਪਨਗਰ ਜ਼ਿਲ੍ਹੇ ਵਿੱਚ ਵੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫਤਾਵਰੀ ਪਲੇਸਮੈਂਟ ਕੈਪ ਲਗਾਏ ਜਾਂਦੇ ਹਨ। ਇਸੇ ਲੜੀ 5 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਦਾਦਾ ਮੋਟਰਸ ਮੋਰਿੰਡਾ ਦੇ ਨਿਯੋਜਕਾਂ ਵੱਲੋਂ ਵੱਖ-ਵੱਖ ਅਸਾਮੀਆਂ ਭਰਨ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਇਲੈਕਟ੍ਰੀਸ਼ਨ ਅਤੇ ਬਾਡੀ ਸ਼ਾਪ ਟੈਕਨੀਸ਼ੀਅਨ ਵਾਸਤੇ ਡਿਪਲੋਮਾ ਆਟੋ ਮੋਬਾਇਲ ਪਾਸ, ਟੈਕਨੀਸ਼ੀਅਨ ਅਤੇ ਵਰਕਸਾਪ ਇੰਚਾਰਜ਼ ਲਈ ਡੀਜ਼ਲ ਮਕੈਨਿਕ ਦਾ ਡਿਪਲੋਮਾ ਪਾਸ, ਪੈਨਟਰੀ ਅਤੇ ਸਵੀਪਰ ਵਾਸਤੇ ਅੱਠਵੀਂ ਅਤੇ ਦਸਵੀਂ ਪਾਸ, ਕਾਲਿੰਗ ਐਗਜ਼ੀਕਿਉਟਿਵ, ਬੈਕਐਂਡ ਐਗਜ਼ੀਕਿਉਟਿਵ ਅਤੇ ਸਿਸਟਮ ਮੈਨੇਜਰ, ਯੂਜ਼ਡ ਕਾਰ ਇਵੈਲੂਏਟਰ ਅਤੇ ਮਾਰਕਿਟਿੰਗ ਦੀਆਂ ਅਸਾਮੀਆਂ ਲਈ  ਗ੍ਰੈਜੂਏਟ ਪਾਸ ਉਮੀਦਵਾਰ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।
ਸ਼੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਇੰਟਰਵਿਊ ਦੌਰਾਨ ਚੁਣੇ ਜਾਣ ਵਾਲੇ ਫਰੈਸ਼ਰ ਅਤੇ ਤਜਰਬੇਕਾਰ ਉਮੀਦਵਾਰਾਂ ਨੂੰ ਅਹੁੱਦੇ ਮੁਤਾਬਿਕ 8000 ਤੋਂ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 40 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਇੰਟਰਵਿਊ ਨੂੰ ਦੇਣ ਲਈ ਉਮੀਦਵਾਰ ਆਪਣਾ ਬਾਇਓਡਾਟਾ, ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟਸ ਅਤੇ ਜਾਤੀ ਸਰਟੀਫਿਕੇਟ (ਜੇਕਰ ਹੋਵੇ) ਆਦਿ ਲੈ ਕੇ ਆ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਹਵਾਨ ਉਮੀਦਵਾਰ ਸਮੇਂ ਸਿਰ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।