ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 21 ਜੁਲਾਈ ਨੂੰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ, 19 ਜੁਲਾਈ :-  

 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਆਜ਼ਾਦੀ ਕਾ ਅੰਮ੍ਰਿਤ ਮਹੋਸਤਵ ਤਹਿਤ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 21 ਜੁਲਾਈ 2022 ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੋ਼ਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਟ ਕੈਪ ਵਿੱਚ ਅਰੋੜਾ ਇੰਟਰਪ੍ਰਾਈਜ਼ਜ ਤੇ ਲੈਵਲ ਅਪ ਕੰਪਨੀਆਂ ਭਾਗ ਲੈ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕੈਂਪ ਵਿਚ ਗ੍ਰੇਜੂਏਸ਼ਨ ਅਤੇ 12ਵੀਂ ਪਾਸ ਫਰੇਸ਼ਰ/ਤਜਰਬੇਕਾਰ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਲੜਕੇ-ਲੜਕੀਆਂ ਆਪਣੇ ਅਸਲ ਸਰਟੀਫਿਕੇਟ ਅਤੇ ਰਜਿਊਮ ਨਾਲ ਲੈ ਕੇ ਆਉਣ।

ਇਹ ਕੈਂਪ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਲ ਬਲਾਕ ਏ ਕਮਰਾ ਨੰਬਰ 502 ਵਿਖੇ ਜਿਲ੍ਹਾ ਰੋ਼ਜਗਾਰ ਉ਼ਤਪੱਤੀ ਸਿਖਲਾਈ ਦਫ਼ਤਰ ਫਾਜ਼ਿਲਕਾ ਵਿਖੇ ਆਯੋਜਿਤ ਹੋਵੇਗਾ। ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਹੋਰ ਪੜ੍ਹੋ :-  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਲਈ ਅਡਵਾਈਜ਼ਰੀ ਜਾਰੀ