ਰੋਜ਼ਗਾਰ ਬਿਓਰੋ ਵੱਲੋਂ ਪਲੇਸਮੈਂਟ ਕੈਂਪ ਅੱਜ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 3 ਅਗਸਤ :-  

ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਨਿਪੌਨ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ 4 ਅਗਸਤ 2022 (ਦਿਨ ਵੀਰਵਾਰ) ਨੂੰ ਸਵੇਰੇ 11 ਵਜੇ ਸੇਲਜ਼ ਮੈਨੇਜਰ ਦੀ ਅਸਾਮੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।
ਰੋਜ਼ਗਾਰ ਅਫਸਰ ਗੁਰਤੇਜ ਸਿੰਘ  ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟੋ ਘੱਟ ਗਰੈਜੂਏਟ/ਪੋਸਟ ਗਰੈਜੂਏਟ, ਉਮਰ ਘੱਟੋ ਘੱਟ 21 ਤੋਂ 35 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।

 

ਹੋਰ ਪੜ੍ਹੋ :- ਕੋਵਿਡ 19 ਕਾਰਨ ਮਿ੍ਤਕਾਂ ਦੇ ਮੁਆਵਜ਼ੇ ਤੋਂ ਵਾਂਝੇ ਯੋਗ ਪਰਿਵਾਰ ਦੇ ਸਕਦੇ ਹਨ ਅਰਜ਼ੀ : ਡਿਪਟੀ ਕਮਿਸ਼ਨਰ