ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ 30 ਮਈ ਤੱਕ ਕਰਵਾਉਣ ਰਜਿਸਟ੍ਰੇਸ਼ਨ-ਡਿਪਟੀ ਕਮਿਸਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪਠਾਨਕੋਟ: 20 ਮਈ 2022(   ) ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜ਼ੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜ਼ੋ ਸੰਸਥਾਵਾਂ ਮੁਕੰਮਲ ਤੋਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਬੰਦ ਬੱਚਿਆਂ ਨੂੰ ਫਰੀ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ੍ਹ ਸੁਵਿਧਾ ਆਦਿ ਮੁੱਹਇਆਂ ਕਰਵਾ ਰਹੀਆਂ ਹਨ, ਦਾ ਜੁਵੇਨਾਇਲ ਜ਼ਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41(1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ। ਇਸ ਲਈ ਜਿਲ੍ਹੇ ਵਿੱਚ ਜ਼ੋ ਗੈਰ ਸਰਕਾਰੀ ਸੰਸਥਾਵਾਂ ਅਜੇ ਤੱਕ ਇਸ ਐਕਟ ਅਧੀਨ ਰਜਿਸਟਰਡ ਨਹੀਂ ਹਨ, ਉਹ 30.05.2022 ਤੋਂ ਪਹਿਲਾਂ-ਪਹਿਲਾਂ ਦਫਤਰ ਜਿਲ੍ਹਾ ਪੋ੍ਰਗਰਾਮ ਅਫਸਰ/ਜਿਲ੍ਹਾ ਬਾਲ ਸੁਰੱਖਿਆ ਅਫਸਰ, ਪਠਾਨਕੋਟ ਵਿਖੇ ਨੋਟੀਫਾਈਡ ਜੇ.ਜੇ ਮਾਡਲ ਰੂਲਜ਼ ਦੇ ਫਾਰਮ ਨੰ: 27 ਅਨੁਸਾਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਮਿਤੀ 30.05.2022 ਤੋਂ ਬਾਅਦ ਇਹ ਪਾਇਆ ਜਾਂਦਾ ਹੈ ਕਿ ਜਿਲ੍ਹੇ ਵਿੱਚ ਗੈਰ ਸਰਕਾਰੀ ਸੰਸਥਾ ਜ਼ੋ ਕਿ ਬੱਚਿਆ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ, ਪ੍ਰੰਤੂ ਜੁਵੇਨਾਇਲ ਜ਼ਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 41(1) ਅਧੀਨ ਰਜਿਸਟਰਡ ਨਹੀਂ ਹੈ, ਤਾਂ ਉਸ ਸੰਸਥਾ ਦੇ ਵਿਰੁੱਧ ਜੁਵੇਨਾਇਲ ਜ਼ਸਟਿਸ (ਕੇਅਰ ਐਂਡ ਪੋ੍ਰਟੈਕਸ਼ਨ ਆਫ ਚਿਲਡਰਨ) ਐਕਟ, 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਸੰਥਾਂ ਨੂੰ ਰਜਿਸਟਰਡ ਕਰਵਾਉਣ ਦੀ ਜਾਣਕਾਰੀ ਲੈਣ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਪਠਾਨਕੋਟ ਬਲਾਕ ਸੀ, ਕਮਰਾ ਨੰਬਰ 138, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ (ਫੋਨ ਨੰ:8559063371,8968033481) ਵਿਖੇ ਆ ਕੇ ਸੰਪਰਕ ਕੀਤਾ ਜਾਵੇ।

 

ਹੋਰ ਪੜ੍ਹੋ :-  ਤਿੱਖੀ ਧੁੱਪ ’ਚ ਬਿਨਾਂ ਲੋੜ ਬਾਹਰ ਜਾਣ ਤੋਂ ਬਚੋ : ਜ਼ਿਲ੍ਹਾ ਸਿਹਤ ਵਿਭਾਗ