ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਰਵਾਈ ਰਸਮੀ ਸ਼ੁਰੂਆਤ
ਖੇਡਾਂ ਵਿੱਚ ਲਗਭਗ 400 ਦੇ ਕਰੀਬ ਵੱਖ-ਵੱਖ ਜ਼ਿਲ੍ਹਿਆਂ ਦੇ ਖ਼ਿਡਾਰੀ ਲੈ ਰਹੇ ਹਨ ਹਿੱਸਾ
ਰੂਪਨਗਰ, 19 ਅਕਤੂਬਰ:
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਇਨ੍ਹਾਂ ਮੁਕਾਬਲਿਆਂ ਤਹਿਤ 22 ਅਕਤੂਬਰ ਤੱਕ ਰੋਇੰਗ ਅਤੇ ਕੈਕਿੰਗ ਕੈਨੋਇੰਗ ਦੀਆਂ ਖੇਡਾਂ ਰੂਪਨਗਰ ਵਿਖੇ ਸਤਲੁਜ ਦਰਿਆ ਦੇ ਕੰਢੇ ‘ਤੇ ਕਟਲੀ ਵੈਟਲੈਂਡ ‘ਤੇ ਕਰਵਾਈਆਂ ਜਾ ਰਹੀਆਂ ਹਨ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਖੇਡਾਂ ਦੀ ਰਸਮੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੂਪਨਗਰ ਵਿਖੇ ਵਾਟਰ ਸਪੋਰਟਸ ਨੂੰ ਪ੍ਰਫੁੱਲਿਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਖੇਡ ਸਬੰਧੀ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਾਰਵਾਈਆਂ ਜਾ ਰਹੀਆਂ ਹਨ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਤਹਿਤ ਵੱਖੋ ਵੱਖ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਉਹਨਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਹੀ ਇਹਨਾਂ ਖੇਡਾਂ ਵਿਚ ਹਿੱਸਾ ਲੈਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹਾ ਰੂਪਨਗਰ ਵਿਖੇ ਇਨ੍ਹਾਂ ਖੇਡਾਂ ਵਿੱਚ ਲਗਭਗ 400 ਦੇ ਕਰੀਬ ਵੱਖ-ਵੱਖ ਜ਼ਿਲ੍ਹਿਆਂ ਦੇ ਖ਼ਿਡਾਰੀ ਭਾਗ ਲੈ ਰਹੇ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਹਰ ਪੱਧਰ ਉੱਤੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤੇ ਖਿਡਾਰੀਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਵੀ ਪੁੱਖਤਾ ਪ੍ਰਬੰਧ ਕੀਤੇ ਹਨ।
ਇਸ ਮੌਕੇ ਵੱਖੋ ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਖੇਡ ਨਿਯਮਾਂ ਦੀ ਪਾਲਣਾ ਹਿਤ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦਮਨਜੀਤ ਸਿੰਘ ਮਾਨ, ਐਸ ਡੀ ਐਮ ਰੂਪਨਗਰ ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਖਿਡਾਰੀ ਤੇ ਦਰਸ਼ਕ ਹਾਜ਼ਰ ਸਨ।

English






