ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ 115 ਵਾਂ ਜਨਮਦਿਨ ਮਨਾਇਆ ਗਿਆ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

-ਬਰਨਾਲਾ ਪੁਲਿਸ ਨੇ ਦਿੱਤਾ ਗਾਰਡ ਆਫ ਆਨਰ

-ਭਗਤ ਸਿੰਘ ਸਿਰਫ ਕ੍ਰਾਂਤੀਕਾਰੀ ਨਹੀਂ, ਬਲਕਿ ਇਕ ਸੋਚ ਹੈ, ਡਿਪਟੀ ਕਮਿਸ਼ਨਰ

-ਡੀ.ਸੀ. ਦਫਤਰ ਤੋਂ ਸਦਰ ਬਾਜ਼ਾਰ ਤੱਕ ਕੱਢੀ ਗਈ ਸਾਈਕਲ ਰੈਲੀ

-ਫੁੱਲ ਨਾਲ ਦਿੱਤੀ ਗਈ ਸ਼ਰਧਾਂਜਲੀ

ਬਰਨਾਲਾ, 28 ਸਤੰਬਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115 ਵਾਂ ਜਨਮਦਿਨ ਬਰਨਾਲਾ ਵਿਖੇ ਮਨਾਇਆ ਗਿਆ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੇਰ 7 ਵਜੇ ਬਰਨਾਲਾ ਪੁਲਿਸ ਦੀ 24 ਜਵਾਨਾਂ ਦੀ ਟੁਕੜੀ ਨੇ ਭਗਤ ਸਿੰਘ ਜੀ ਨੂੰ ਗਾਰਡ ਆਫ ਆਨਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਵੀ ਹਾਜ਼ਰ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਸੋਚ ਹਰ ਇਕ ਯੁੱਗ ਵਿੱਚ ਸਾਹਨੁ ਅੱਗੇ ਵਧਣ ਦਾ ਹੁਲਾਰਾ ਦਿੰਦੀ ਹੈ। ਉਹਨਾਂ ਕਿਹਾ ਕਿ ਭਗਤ ਸਿੰਘ ਸਿਰਫ ਇੱਕ ਕ੍ਰਾਂਤੀਕਾਰੀ ਹੀ ਨਹੀਂ ਬਲਕਿ ਇਕ ਸੋਚ ਹੈ ਜਿਸ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਜ਼ੁਲਮ ਨਾ ਸਹਿਣ ਨੂੰ ਤਰਜੀਹ ਦੇਣ ਲਈ ਕਿਹਾ ਹੈ।

ਇਸ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਿਕ ਮੇਮ੍ਬਰਾਂ ਵੱਲੋਂ ਸਾਈਕਲ ਰੈਲੀ ਨੂੰ ਝੰਡੇ ਦੇ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਕੀਤੀ। ਸਾਈਕਲ ਰੈਲੀ ਸਦਾਰ ਬਾਜ਼ਾਰ ਵਿਖੇ ਬਣੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਕੋਲ ਜਾ ਕੇ ਨਿਬੜੀ।

ਜ਼ਿਲ੍ਹਾ ਬਰਨਾਲਾ ਦੇ ਪ੍ਰਸ਼ਾਸਨਿਕ ਅਫਸਰਾਂ ਅਤੇ ਵੱਖ-ਵੱਖ ਥਾਵਾਂ ਤੋਂ ਆਏ ਬਰਨਾਲਾ ਵਾਸੀਆਂ ਨੇ ਭਗਤ ਸਿੰਘ ਜੀ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਪਰਮਵੀਰ ਸਿੰਘ,  ਐੱਸ ਪੀ ਮੇਜਰ ਸਿੰਘ,  ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ, ਐੱਸ. ਡੀ ਕਾਲਜ ਅਤੇ ਵਾਈ ਐੱਸ ਗਰੁੱਪ ਦੇ ਵਿਦਿਆਰਥੀ,  ਖੇਡ ਵਿਭਾਗ ਦੇ ਖਿਡਾਰੀ ਆਦਿ ਵੀ  ਮੌਜੂਦ ਸਨ।

 

ਹੋਰ ਪੜ੍ਹੋ :-  ਅਨਮੋਲ ਗਗਨ ਮਾਨ ਵੱਲੋਂ ਵਿਰਾਸਤ-ਏ-ਖਾਲਸਾ  ਅਤੇ ਦਾਸਤਾਨ – ਏ – ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਸ਼ੁਰੂਆਤ