ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ‘ਆਪ’ ‘ਚ ਹੋਏ ਸ਼ਾਮਲ
ਚੰਡੀਗੜ, 16 ਨਵੰਬਰ 2021
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ (ਆਪ) ਨਾਲ ਜੁੜ ਰਹੇ ਹਨ ਅਤੇ ਦਿਨ ਪ੍ਰਤੀ ਦਿਨ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਸ਼ਖਸ਼ੀਅਤਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦਿਆਂ ਕੀਤਾ।
ਹੋਰ ਪੜ੍ਹੋ :-ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਮਹੱਤਵ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਕੱਢੀ ਗਈ ਜਾਗੋ
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਮੋਹਾਲੀ ਵਾਸੀ ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਤਵਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਮਵਪ੍ਰੀਤ ਸਿੰਘ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ। ਸੇਵਾ ਮੁਕਤ ਬ੍ਰਿਗੇਡੀਅਰ ਸਤਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇਸ਼ ਦੇ ਲੋਕਾਂ ਦੀ ਸੇਵਾ ਨਿਰਸਵਾਰਥ ਭਾਵਨਾ ਨਾਲ ਕਰ ਰਹੇ ਹਨ, ਜਿਸ ਕਰਕੇ ਉਨਾਂ ‘ਆਪ’ ਨਾਲ ਜੁੜਨ ਦਾ ਫ਼ੈਸਲਾ ਕੀਤਾ ਤਾਂ ਜੋ ਪੰਜਾਬ ਵਿੱਚ ਵੀ ਲੋਕ ਹਿਤੈਸ਼ੀ ਸਰਕਾਰ ਬਣਾਈ ਜਾਵੇ।

English






