ਸਹਾਇਕ ਰਿਟਰਨਿੰਗ ਅਫਸਰ ਵੱਲੋਂ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

Sorry, this news is not available in your requested language. Please see here.

—ਜ਼ਿਮਨੀ ਚੋਣ ਨਾਲ ਸਬੰਧਤ ਵੱਖ ਵੱਖ ਟੀਮਾਂ ਨੂੰ ਦਿੱਤੀ ਗਈ ਸਿਖਲਾਈ

ਬਰਨਾਲਾ, 29 ਮਈ :-  

ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਦੇ ਮੱਦੇਨਜ਼ਰ ਅੱਜ ਸਹਾਇਕ ਰਿਟਰਨਿੰਗ ਅਫਸਰ 103-ਬਰਨਾਲਾ ਸ. ਗੋਪਾਲ ਸਿੰਘ ਵੱਲੋਂ ਬਰਨਾਲਾ ਹਲਕੇ ਨਾਲ ਸਬੰਧਤ ਵੱਖ ਵੱਖ ਟੀਮਾਂ ਨਾਲ ਜਿੱਥੇ ਅਹਿਮ ਮੀਟਿੰਗ ਕੀਤੀ ਗਈ, ਉਥੇ ਮਾਸਟਰ ਟ੍ਰੇਨਰਾਂ ਵੱਲੋਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ।
ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਕਮ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਸੈਕਟਰ ਅਫਸਰਾਂ, ਐਸਐਸਟੀ, ਐਫਐਸਟੀ, ਵੀਐਸਟੀ, ਵੀਵੀਟੀ, ਖਰਚਾ ਟੀਮਾਂ, ਸੀ-ਵਿਜਿਲ ਟੀਮ, ਨੋਡਲ ਅਫਸਰਾਂ ਸਣੇ ਵੱਖ ਵੱਖ ਟੀਮਾਂ ਚੋਣ ਡਿਊਟੀ ਬਾਰੇ ਵਿਸਥਾਰ ’ਚ ਦੱਸਿਆ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਉਨਾਂ ਨੂੰ ਚੋਣ ਡਿਊਟੀ ਬਾਰੇ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਕਰ ਅਤੇੇ ਆਬਕਾਰ ਵਿਭਾਗ ਵੱਲੋਂ ਟੀਮਾਂ ਨੂੰ ਮਿੱਥੀ ਹੱੱਦ ਤੋਂ ਵੱਧ ਸਾਮਾਨ ਜ਼ਬਤ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ।
ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਵੱਲੋਂ ਸੈਕਟਰ ਅਫਸਰਾਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰ ਕੇੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਸੈਕਟਰ ਅਫਸਰਾਂ ਅਤੇ ਬੂਥ ਲੈਵਲ ਅਫਸਰਾਂ ਨੂੰ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸ. ਗੋਪਾਲ ਸਿੰਘ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਤ ਟੀਮਾਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਕੇਸਾਂ ’ਤੇ ਕਰੜੀ ਨਜ਼ਰ ਰੱਖਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਸਪੀ (ਸਿਟੀ) ਰਾਜੇਸ਼ ਸਨੇਹੀ, ਨਇਬ ਤਹਿਸੀਲਦਾਰ ਬਰਨਾਲਾ ਰਵਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ ਤੇ ਮਾਸਟਰ ਟ੍ਰੇਨਰ ਹਾਜ਼ਰ ਸਨ।

 

ਹੋਰ ਪੜ੍ਹੋ :-  ਸੰਗਰੂਰ ਜ਼ਿਮਨੀ ਚੋਣ: ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਉਮੀਦਵਾਰ