ਜ਼ਿਲ੍ਹੇ ਦੇ 115 ਸਕੂਲਾਂ ਵਿੱਚ 14000 ਵਿਦਿਆਰਥੀਆਂ ਨੇ ਸੈਮੀਨਾਰਾਂ ਰਾਹੀਂ ਜਾਣੇ ਆਪਣੇ ਕਾਨੂੰਨੀ ਹੱਕ

Awareness campaign
ਜ਼ਿਲ੍ਹੇ ਦੇ 115 ਸਕੂਲਾਂ ਵਿੱਚ 14000 ਵਿਦਿਆਰਥੀਆਂ ਨੇ ਸੈਮੀਨਾਰਾਂ ਰਾਹੀਂ ਜਾਣੇ ਆਪਣੇ ਕਾਨੂੰਨੀ ਹੱਕ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ ਵਿੱਚ ਵੀ ਕੀਤੀ ਜਾ ਰਹੀ ਹੈ ਪਹੁੰਚ

ਗੁਰਦਾਸਪੁਰ, 5 ਨਵੰਬਰ 2022

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਪੈਨਲ ਐਡਵੋਕੇਟ ਦੁਆਰਾ ਬਲਾਕ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਵਿੱਚ ਆਏ ਲੋਕਾਂ ਨੂੰ ਮੌਲਿਕ ਕਰਤੱਵ, ਮੌਲਿਕ ਫਰਜ਼, ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਅੱਜ ਪੈਨਲ ਐਡਵੋਕੇਟਜ਼, ਪੀ.ਐਲ.ਵੀਜ਼, ਸੋਸ਼ਲ ਵਰਕਕਜ਼ ਅਤੇ ਮੋਬਾਇਲ ਵੈਨ ਦੁਆਰਾ ਪਿੰਡਾਂ ਵਿੱਚ ਜਾਗਰੁਕਤਾ ਪ੍ਰੋਗਰਾਮ ਕਰਵਾਏ ਗਏ।

ਹੋਰ ਪੜ੍ਹੋ -ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਦਾਸਪੁਰ ਦੁਆਰਾ ਜ਼ਿਲ੍ਹੇ ਦੇ 115 ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ ਅਤੇ 14000 ਵਿਦਿਆਰਥੀਆਂ ਦੁਆਰਾ ਇਹ ਸੈਮੀਨਾਰ ਵਿੱਚ ਹਿੱਸਾ ਲਿਆ। ਇਹਨਾਂ ਸੈਮੀਨਾਰਾਂ ਵਿੱਚ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਤਹਿਤ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫਤ ਵਕੀਲ ਵੀ ਲਏ ਜਾ ਸਕਦੇ ਹਨ।