ਮਸ: ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

news makahni
news makhani
ਐਸ.ਏ.ਐਸ ਨਗਰ 6 ਜੁਲਾਈ :- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸ: ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਫਰਮ,ਐਸ.ਸੀ.ਓ  ਨੰਬਰ 79,ਤੀਜੀ ਮੰਜਿਲ, ਫੇਜ਼-2,ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ,ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਨੂੰ ਕੰਸਲਟੈਂਸੀ,ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 23 ਜੁਲਾਈ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਉਨ੍ਹਾਂ ਦੱਸਿਆ ਕੰਪਨੀ ਵੱਲੋਂ ਆਪਣੇ ਜਵਾਬ ਵਿੱਚ ਭੇਜੀ ਕਲਾਇੰਟ ਰਿਪੋਰਟ ਤੋਂ ਪਾਇਆ ਗਿਆ ਕਿ ਸ਼ਿਕਾਇਤ ਕਰਤਾ ਸਬੰਧੀ ਕੋਈ ਵੀ ਵੇਰਵਾ, ਭਾਵ ਕਲਾਇੰਟ ਡਿਟੇਲ, ਉਸ ਵਿਦਿਆਰਥੀ ਨੇ ਕੰਪਨੀ ਪਾਸ ਕਿਸ ਕੰਮ ਲਈ ਪਹੁੰਚ   ਕੀਤੀ ਸੀ ਅਤੇ ਕੰਪਨੀ ਨੇ ਕਲਾਇੰਟ ਪਾਸੋਂ ਕਿੰਨੀ ਫੀਸ ਲਈ ਸੀ, ਬਾਰੇ ਕੋਈ ਵੇਰਵਾ ਰਿਪੋਰਟਾਂ ਵਿੱਚ ਦਰਜ ਨਹੀਂ ਹੈ।  ਇਸ ਸਬੰਧੀ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਸ਼ਪੱਸ਼ਟ ਕਰਨ ਦਾ ਮੌਕਾ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ । ਤਹਿਸੀਲਦਾਰ, ਖਰੜ੍ਹ ਵੱਲੋਂ ਨੋਟਿਸ ਸਬੰਧੀ ਰਿਪੋਰਟ ਭੇਜਕੇ ਸੂਚਿਤ ਕੀਤਾ ਗਿਆ ਕਿ ਜਲਵਾਯੂ ਟਾਵਰ ਬਲਾਕ-ਐਨ ਮਕਾਨ ਨੰ 103, ਤੇ ਜਾਕੇ ਹਰਪ੍ਰੀਤ ਨਿਝਰ ਬਾਰੇ ਪਤਾ ਕੀਤਾ ਗਿਆ ਜੋ ਕਿ ਇਸ ਜਗ੍ਹਾ ਤੇ ਨਹੀ ਰਹਿੰਦੀ ਹੈ।

ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾ ਦੀ ਉਲੰਘਣਾ ਕੀਤੀ ਜਾ ਰਹੀ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ  90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।