ਵਿਧਾਇਕ ਬੱਗਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ‘ਚ ਆਯੋਜਿਤ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ

Sorry, this news is not available in your requested language. Please see here.

ਲੁਧਿਆਣਾ, 03 ਸਤੰਬਰ (000) :- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ ਦੇ ਵਾਰਡ ਨੰਬਰ 84 ਵਿੱਚ ਪੈਂਦੇ ਸਰਕਾਰੀ ਸਕੂਲ ਛਾਉਣੀ ਮੁਹੱਲਾ ਵਿਖੇ ਆਯੋਜਿਤ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ।

ਵਿਧਾਇਕ ਬੱਗਾ ਨੇ ਇਸ ਮੌਕੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਭਾਵਨਾ ਨੂੰ ਅਪਣਾਉਣ ਕਿਉਂਕਿ ਇਹੀ ਸਫਲਤਾ ਦਾ ਮੂਲ ਮੰਤਰ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਵਿੱਚ ਚੁਣੌਤੀਆਂ ਅਤੇ ਰੁਕਾਵਟਾਂ ਹੀ ਸਾਨੂੰ ਅੱਗੇ ਵਧਣਾ ਸਿਖਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੇ ਟੀਚੇ ਦੀ ਪ੍ਰਾਪਤੀ ਲਈ ਅਨੁਸ਼ਾਸਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਦੀ ਨੀਂਹ ਰੱਖਦੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਪੀ.ਓ. ਰਣਜੀਤ ਸਿੰਘ, ਭਾਰਤ ਭੂਸ਼ਣ ਮੱਟੂ, ਮੁੱਖ ਅਧਿਆਪਕਾ ਜੀ.ਪੀ.ਐਸ. ਹਰਪ੍ਰੀਤ ਕੌਰ, ਅਨਿਲ ਮਠਾੜੂ, ਰਜਿੰਦਰ ਸਿੰਘ, ਦੀਪਿਕਾ, ਬਿੱਟੂ ਭਨੌਟ, ਰਵਿੰਦਰ ਪਾਲ ਚਾਵਲਾ, ਹਸਪਾਲ ਢੱਲ, ਅਵਤਾਰ ਸਿੰਘ ਬੇਦੀ, ਚਮਨ ਦਾਸ ਅਤੇ ਸੁਖਵਿੰਦਰ ਟੋਨੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

 

ਹੋਰ ਪੜ੍ਹੋ :-  ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ