ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ 7 ਸਕੂਲਾਂ ਦੇ ਵਿਕਾਸ ਲਈ 21 ਲੱਖ ਗ੍ਰਾਂਟ ਦੀ ਵੰਡ

Sorry, this news is not available in your requested language. Please see here.

• ਨਾਬਾਰਡ ਪ੍ਰਾਜੈਕਟ ਅਧੀਨ ਜ਼ਿਲ੍ਹੇ ਦੇ 58 ਸਰਕਾਰੀ ਸਕੂਲਾਂ ਵਿੱਚ ਕਲਾਸ ਰੂਮਾਂ ਦੀ ਉਸਾਰੀ ਤੇ 4 ਕਰੋੜ 35 ਲੱਖ ਦੀ ਰਾਸ਼ੀ ਖਰਚ ਕੀਤੀ ਜਾਵੇਗੀ- ਰਣਬੀਰ ਸਿੰਘ ਭੁੱਲਰ
• ਜ਼ਿਲ੍ਹੇ ਦੇ 183 ਪ੍ਰਾਇਮਰੀ ਸਕੂਲਾਂ ਵਿੱਚ ਸੂਰਜੀ ਊਰਜਾ ਲਈ ਸੋਲਰ ਪੈਨਲ ਲਗਾਏ ਜਾ ਰਹੇ ਹਨ
ਫਿਰੋਜ਼ੁਪਰ 18 ਅਕਤੂਬਰ :-  
ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਨੂੰ ਤਰਜੀਹੀ ਖੇਤਰ ਵਜੋਂ ਲੈ ਕੇ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਤੇ ਵਿਕਾਸ ਕੀਤਾ ਜਾ ਰਿਹਾ ਹੈ ਤਾਂ ਜੋ ਰਾਜ ਦੇ ਲੋਕਾਂ ਨੂੰ ਵਧੀਆ ਸਿੱਖਿਆ ਤੇ ਸਿਹਤ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਰਣਬੀਰ ਸਿੰਘ ਭੁੱਲਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਆਰਿਫ ਕੇ ਵਿਖੇ ਹਲਕੇ ਦੇ 7 ਪ੍ਰਾਇਮਰੀ ਸਕੂਲਾਂ ਨੂੰ ਨਾਬਾਰਡ ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਲਈ 21 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ।
ਵਿਧਾਇਕ ਸ੍ਰ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਾਬਾਰਡ ਪ੍ਰਾਜੈਕਟ ਅਧੀਨ 58 ਸਰਕਾਰੀ ਸਕੂਲਾਂ ਵਿੱਚ 58 ਕਲਾਸ ਰੂਮਾਂ ਦੀ ਉਸਾਰੀ ਲਈ 4 ਕਰੋੜ 35 ਲੱਖ ਰੁਪਏ ਦੀ ਗ੍ਰਾਂਟ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਫਿਰੋਜ਼ਪੁਰ ਸਹਿਰੀ ਹਲਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਆਰਿਫ ਕੇ, ਹਬੀਬ ਕੇ, ਬਾਰੇ ਕੇ, ਮਾਛੀਵਾੜਾ, ਝੁੱਗੇ ਕੇਸਰ ਸਿੰਘ, ਹਬੀਬ ਵਾਲਾ ਅਤੇ ਸਰਕਾਰੀ ਹਾਈ ਸਕੂਲ ਰੁਕਨੇਵਾਲਾ ਦੇ ਸਕੂਲਾਂ ਵਿੱਚ ਕਮਰਿਆਂ ਦੀ ਉਸਾਰੀ ਲਈ ਪ੍ਰਤੀ ਸਕੂਲ 3-3 ਲੱਖ ਰੁਪਏ ਦੀ ਪਹਿਲੀ ਕਿਸਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੁਲਾਂ ਨੂੰ 52 ਲੱਖ ਰੁਪਏ ਹੋਰ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਰਾਜ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ 183 ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਾਏ ਜਾ ਰਹੇ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਬਿਜਲੀ ਦੀ ਮੰਗ ਸੋਲਰ ਸਿਸਟਮ ਰਾਹੀਂ ਪੂਰੀ ਹੋ ਜਾਵੇਗੀ।
ਇਸ ਤੋਂ ਪਹਿਲਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ. ਚਮਕੌਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ. ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ. ਕੋਮਲ ਅਰੋੜਾ ਅਤੇ ਸੈਂਟਰ ਹੈੱਡ ਟੀਚਰ ਆਰਿਫ ਕੇ ਸ੍ਰੀ. ਪੰਕਜ ਯਾਦਵ ਨੇ ਵਿਧਾਇਕ ਸ੍ਰ. ਰਣਬੀਰ ਸਿੰਘ ਭੁੱਲਰ ਨੂੰ ਜੀ ਆਇਆ ਕਿਹਾ ਅਤੇ ਜ਼ਿਲ੍ਹੇ ਅੰਦਰ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ. ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ ਆਪ ਆਗੂ, ਗੁਰਜੀਤ ਸਿੰਘ ਚੀਮਾ ਅਟਾਰੀ, ਸ੍ਰੀ. ਰਾਜਨ ਨਰੂਲਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਿਰੋਜ਼ਪੁਰ-2, ਸ੍ਰ. ਰਣਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਿਰੋਜ਼ਪੁਰ-3, ਸ੍ਰ. ਅਮ੍ਰਿੰਤਪਾਲ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ-ਖੁਰਦ, ਸ੍ਰ. ਬਲਕਾਰ ਸਿੰਘ ਗਿੱਲ ਜ਼ਿਲ੍ਹਾ ਪ੍ਰਿੰਟ ਮੀਡੀਆ ਕੋਆਰਡੀਨੇਟਰ ਫਿਰੋਜ਼ਪੁਰ, ਸ੍ਰੀ. ਪਵਨ ਮਦਾਨ ਜਿਲ੍ਹਾ ਐੱਮ.ਆਈ. ਐੱਸ ਕੋਆਰਡੀਨੇਟਰ ਫਿਰੋਜ਼ਪੁਰ, ਸ੍ਰੀਮਤੀ ਪਰਮਜੀਤ ਕੌਰ ਹੈੱਡ ਟੀਚਰ ਕਟੋਰਾ, ਸ੍ਰੀ. ਅੱਤਰ ਸਿੰਘ ਚੁੱਗੇਵਾਲ, ਸਮਾਇਲੀ ਛਾਬੜਾ ਆਰਿਫ ਕੇ, ਸ੍ਰੀ ਮਹਿੰਦਰ ਸ਼ਰਮਾ ਸਰਕਾਰੀ ਪ੍ਰਾਇਮਰੀ ਸਕੂਲ ਆਰਿਫ ਕੇ, ਸ੍ਰੀ ਹਰੀਸ਼ ਚੰਦਰ ਸਰਕਾਰੀ ਪ੍ਰਾਇਮਰੀ ਸਕੂਲ ਆਰਿਫ ਕੇ ਅਤੇ ਕੰਵਲਬੀਰ ਸਿੰਘ ਸੈਂਟਰ ਹੈੱਡ ਆਰਿਫ ਕੇ ਆਦਿ ਹਾਜ਼ਰ ਸਨ।