ਨੈਸ਼ਨਲ ਲੋਕ ਅਦਾਲਤ ਚ ਹੋਇਆ 2789 ਕੇਸਾਂ ਦਾ ਨਿਪਟਾਰਾ: 

NATIONAL LOK ADALAT
ਨੈਸ਼ਨਲ ਲੋਕ ਅਦਾਲਤ ਚ ਹੋਇਆ 2789 ਕੇਸਾਂ ਦਾ ਨਿਪਟਾਰਾ: 

Sorry, this news is not available in your requested language. Please see here.

ਅੰਮ੍ਰਿਤਸਰ  11 ਦਸੰਬਰ 2021

ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਸ਼੍ਰੀ ਪੁਸ਼ਪਿੰਦਰ ਸਿੰਘ,ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਸੁਰਿੰਦਰ ਡਾਵਰ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਮਿਲਰਗੰਜ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 32 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 26 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ ਅਤੇ 4 ਬੈਂਚ ਅਜਨਾਲਾ ਅਤੇ 1 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।

ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 9805 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 2789 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ।

ਇਸ ਦੋਰਾਣ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ।

ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।