ਕਣਕ ਦੀ ਰਹਿੰਦ-ਖੂਹਿੰਦ ਨੂੰ ਸਾੜਨ ਤੋਂ ਰੋਕਣ ਲਈ ਨੋਡਲ ਅਫਸਰ ਅਤੇ ਕਲੱਸਟਰ ਅਫ਼ਸਰ ਕੀਤੇ ਨਿਯੁਕਤ: ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਕੀਤਾ ਜਾਵੇ ਰਹਿੰਦ-ਖੂਹਿੰਦ  ਦਾ ਨਿਪਟਾਰਾ

ਫਾਜ਼ਿਲਕਾ, 12 ਅਪ੍ਰੈਲ

ਫਾਜ਼ਿਲਕਾ ਜ਼ਿਲ੍ਹੇ ਵਿੱਚ ਕਣਕ ਦੀ ਰਹਿੰਦ-ਖੂਹਿੰਦ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਪਿੰਡਾਂ ਵਿੱਚ ਨੋਡਲ ਅਫਸਰ ਅਤੇ ਕਲੱਸਟਰ ਅਫਸਰ ਲਗਾਏ ਗਏ ਹਨ। ਇਸ ਤੋਂ ਬਿਨਾਂ ਪਿੰਡ ਪੱਧਰ ਤੇ ਬਣਾਈ ਗਈ ਟੀਮ ਵਿੱਚ ਨੋਡਲ ਅਫਸਰ ਦੇ ਨਾਲ ਪਟਵਾਰੀ ਅਤੇ ਪੁਲਿਸ ਵਿਭਾਗ ਦਾ ਇਕ ਨੁਮਾਇੰਦਾ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਆਈ.ਏ.ਐਸ. ਡਾ. ਹਿਮਾਂਸ਼ੂ ਅਗਰਵਾਲ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਉਪ ਮੰਡਲ ਦੇ ਐਸ.ਡੀ.ਐਮ. ਆਪਣੇ ਉਪ ਮੰਡਲ ਵਿੱਚ ਕਣਕ ਦੀ ਰਹਿੰਦ-ਖੂਹਿੰਦ ਸਾੜਨ ਤੋਂ ਰੋਕਣ ਲਈ ਚਲਾਈ ਜਾਣ ਵਾਲੀ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ।

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਣਕ ਦੇ ਨਾੜ ਅਤੇ ਰਹਿੰਦ-ਖੂਹਿੰਦ ਦੀ ਸੁਚੱਜੀ ਸਾਂਭ ਸੰਭਾਲ ਲਈ ਜਿੱਥੇ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉਥੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹਿੰਦ  ਸਾੜਨ ਤੋਂ ਰੋਕਣ ਲਈ ਹਰੇਕ ਪਿੰਡ ਵਿੰਚ ਇੱਕ ਨੋਡਲ ਅਫ਼ਸਰ ਲਗਾਇਆ ਗਿਆ ਹੈ  ਅਤੇ 18 ਕਲੱਸਟਰ ਅਫਸਰ ਤੈਨਾਤ ਕਰ ਦਿੱਤੇ ਗਏ ਹਨ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਟੀਮਾਂ ਵਿੱਚ ਖੇਤੀਬਾੜੀ ਵਿਭਾਗ ਤੋਂ ਇਲਾਵਾ ਬਿਜਲੀ ਵਿਭਾਗ, ਮਾਲ ਵਿਭਾਗ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ, ਬਾਗਬਾਨੀ ਵਿਭਾਗ ਅਤੇ  ਪ੍ਰਦੂਸ਼ਣ ਵਿਭਾਗ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿੰਨਾ ਦਾ ਸਿੱਧਾ ਵਾਸਤਾ ਕਿਸਾਨਾਂ ਨਾਲ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਟੀਮਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੀਆਂ। ਇਹ ਟੀਮਾਂ ਅੱਗ ਲਗਾਉਣ ਨਾਲ ਜ਼ਮੀਨ ਤੇ ਕੀ ਮਾੜੇ ਪ੍ਰਭਾਵ ਪੈਂਦੇ ਹਨ, ਮਨੁੱਖਾਂ ਤੇ ਪੰਛੀਆਂ ਤੇ ਪੈਣ ਵਾਲੇ ਮਾੜੇ ਪ੍ਰਭਾਵ ਆਦਿ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ ਅਤੇ ਪਿੰਡਾਂ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ।  ਉਨ੍ਹਾਂ ਕਿਹਾ ਕਿ ਇਹ ਟੀਮਾਂ ਕਿਸਾਨਾਂ ਨੂੰ ਸਹੁੰ ਚੁੱਕਣ ਲਈ ਪ੍ਰੇਰਿਤ ਵੀ ਕਰਨਗੀਆਂ ਕਿ ਉਹ  ਅੱਗ ਨਾ ਲਗਾਉਣ।

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਸੰਦਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇਗੀ ਜਿਨਾਂ ਦੀ ਮੱਦਦ ਨਾਲ ਕਣਕ ਦੀ ਰਹਿੰਦ-ਖੂਹਿੰਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਵਿੱਚ ਪੜਦੇ ਬੱਚਿਆਂ ਦਾ ਸਾਥ ਵੀ ਇਸ ਮੁਹਿੰਮ ਵਿੱਚ ਲਿਆ ਜਾਵੇਗਾ ਕਿਉਂਕਿ ਬੱਚੇ ਆਪਣੇ ਪਰਿਵਾਰਾਂ ਨੂੰ ਪਰਾਲੀ ਦੀ ਅੱਗ ਤੋਂ ਹੁੰਦੇ ਨੁਕਸਾਨ ਨੂੰ ਅਸਾਨੀ ਨਾਲ ਸਮਝਾ ਸਕਦੇ ਹਨ।

 

ਹੋਰ ਪੜ੍ਹੋ :- ਰੂਪਨਗਰ ਵਿਧਾਇਕ ਐਡਵੋਕੇਟ ਚੱਢਾ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਵੇਲੀ ਖੁਰਦ ਦਾ ਦੌਰਾ ਕੀਤਾ