ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਟਰੈਵਲ ਏਜੰਟਾਂ ਵਿਰੁੱਧ ਧੋਖਾਧੜੀ ਦੀਆਂ ਸ਼ਿਕਾਇਤਾਂ ਕੀਤੀਆਂ ਜਾ ਸਕਣਗੀਆਂ ਦਰਜ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
ਮੋਹਾਲੀ, 14 ਅਕਤੂਬਰ 2021

ਵਿਦੇਸ਼ ਭੇਜਣ ਦੇ ਬਹਾਨੇ ਭੋਲੇ ਪਾਲੇ ਲੋਕਾਂ ਨੂੰ ਧੋਖਾ ਦੇਣ ਵਾਲੇ ਟਰੈਵਲ ਏਜੰਟਾਂ ਖਿਲਾਫ਼ ਹੋਰ ਸਖਤ ਕਾਰਵਾਈ ਕਰਨ ਲਈ ਲੋਕ ਆਪਣੀਆਂ ਸ਼ਿਕਾਇਤਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ (ਡੀਬੀਈਈ) ਕੋਲ ਦਰਜ ਕਰਵਾ ਸਕਦੇ ਹਨ।

ਹੋਰ ਪੜ੍ਹੋ :-ਮੁਖਵਿੰਦਰ ਸਿੰਘ ਛੀਨਾ ਨੇ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ

ਇਸ ਸਬੰਧੀ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀਮਤੀ ਮੀਨਾਕਸ਼ੀ ਗੋਇਲ ਨੇ ਦੱਸਿਆ ਕਿ ਸ਼ਿਕਾਇਤਾਂ ਨਾਲ ਨਜਿੱਠਣ ਅਤੇ ਗਲਤ ਟਰੈਵਲ ਏਜੰਟਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਡੀਬੀਈਈ ਨੂੰ ਇਕ ਨੋਡਲ ਏਜੰਸੀ ਦੇ ਰੂਪ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਬੀਈਈ ਨੂੰ ਪੰਜਾਬ ਸਰਕਾਰ ਦੁਆਰਾ ਮਨੁੱਖੀ ਤਸਕਰੀ ਰੋਕਥਾਮ ਐਕਟ 2012/ਪੰਜਾਬ ਟਰੈਵਲਜ਼ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਵਿਦੇਸ਼ ਯਾਤਰਾ, ਵਿਦੇਸ਼ੀ ਪੜ੍ਹਾਈ ਅਤੇ ਰੋਜ਼ਗਾਰ ਨਾਲ ਸਬੰਧਤ ਧੋਖਾਧੜੀ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਨੋਡਲ ਏਜੰਸੀ ਬਣਾਇਆ ਗਿਆ ਹੈ।
ਸ੍ਰੀਮਤੀ ਗੋਇਲ ਨੇ ਦੱਸਿਆ ਕਿ ਪੀੜਤ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪਛਾਣ ਪੱਤਰ ਦੇ ਨਾਲ ਡੀਬੀਈਈ ਦਫ਼ਤਰ, ਕਮਰਾ ਨੰਬਰ 455, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ -76, ਮੋਹਾਲੀ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਟਰੈਵਲ ਏਜੰਟ ਬਿਨਾਂ ਲਾਇਸੈਂਸ ਜਾਂ ਮਿਆਦ ਖਤਮ ਹੋਏ ਲਾਇਸੈਂਸ ਜਾਂ ਕੋਈ ਗੈਰ-ਰਜਿਸਟਰਡ ਏਜੰਟ ਸਾਡੇ ਨੋਟਿਸ ਵਿੱਚ ਆਉਂਦਾ ਹੈ ਤਾਂ ਦੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਟਰੈਵਲ ਏਜੰਟਾਂ ਦੀ ਜਾਣਕਾਰੀ ਦੇ ਨਾਲ ਐਫਆਈਆਰ ਦੀਆਂ ਕਾਪੀਆਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀਆਂ ਜਾਣਗੀਆਂ ਤਾਂ ਜੋ ਦੂਜਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ।  ਉਨ੍ਹਾਂ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਫ਼ਸਰ ਅਤੇ ਸਿਖਲਾਈ ਅਫ਼ਸਰ, ਮੋਹਾਲੀ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।