ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ – ਸੋਨੀ

Sorry, this news is not available in your requested language. Please see here.

ਪਿੰਡ ਮੁਲ੍ਹੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਦਿੱਤਾ 10 ਲੱਖ ਰੁਪਏ ਦਾ ਚੈਕ

ਪਿੰਡ ਮੁਲ੍ਹੇਚੱਕ ਵਿੱਖੇ ਬਣਾਈ ਜਾਵੇਗੀ ਸਰਕਾਰੀ ਡਿਸਪੈਂਸਰੀ

ਚਰਚ ਨੂੰ ਦਿੱਤਾ 2.50 ਲੱਖ ਰੁਪਏ ਦਾ ਚੈਕ

ਅੰਮ੍ਰਿਤਸਰ , 24 ਅਕਤੂਬਰ

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈਸਰਕਾਰ ਉਸਦਾ ਯੋਗ ਮੁਆਵਜਾ ਦੇਵੇਗੀ। ਅੱਜ ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿੱਚ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਤਰਨਤਾਰਨਪਠਾਨਕੋਟਗੁਰਦਾਸਪੁਰਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜਿਲਿ੍ਹਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ਤੇ ਖੜ੍ਹੀਆਂ ਫਸਲਾਂ ਡਿੱਗ ਪਈਆਂ ਹਨ।

ਉਨ੍ਹਾਂ ਕਿਹਾ ਕਿ ਮਾਝੇ ਵਿੱਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਮੀਂਹ ਨੇ  ਖਰਾਬ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜੋ ਵੀ ਰਿਪੋਰਟ ਮਿਲੀ ਉਸ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ।

ਪਿੰਡ ਮੁੱਲ੍ਹੇਚੱਕ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਪਿੰਡ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਕਾਰਜ ਵੀ ਅਗਲੇ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ। ਸ੍ਰੀ ਸੋਨੀ ਨੇ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ ਲਈ ਭੇਟ ਕੀਤਾ ਅਤੇ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਜਲਦੀ ਹੀ ਪਿੰਡ ਮੁੱਲ੍ਹੇਚੱਕ ਵਿੱਚ ਇਕ ਸਰਕਾਰੀ ਡਿਸਪੈਂਸਰੀ ਬਣਾਈ ਜਾਵੇਗੀ ਅਤੇ ਇਸਦੇ ਸਕੂਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਉਨਾਂ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਲੋੜਵੰਦਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਦੇ 2 ਕਿਲੋਵਾਟ ਤੱਕ ਲੋਡ ਵਾਲੇ ਲੋਕਾਂ ਦੇ ਬਿੱਲ ਮਾਫ਼ ਕਰ ਦਿੱਤੇ ਹਨ ਅਤੇ ਜਿਨਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨਾਂ ਨੂੰ ਵੀ ਸਰਕਾਰ ਵਲੋਂ ਆਪਣੇ ਖਰਚੇ ਤੇ ਲਗਾਇਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਦੇ ਘਰ ਦੇ ਦਰਵਾਜੇ ਲੋਕਾਂ ਦੀ ਮਦਦ ਲਈ 24 ਘੰਟੇ ਖੁਲ੍ਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਨੂੰ ਕਿਸੇ ਵੇਲੇ ਵੀ ਮਿਲ ਸਕਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਸ੍ਰੀ ਸੋਨੀ ਰਿਆਲਟੋ ਚੌਂਕ ਵਿਖੇ ਸਥਿਤ ਚਰਚ ਵਿਚ ਪਹੁੰਚੇਜਿਥੇ ਉਨਾਂ ਨੇ ਸਰਬੱਤ ਤੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਚਰਚ ਨੂੰ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਵਲੋਂ ਬਾਰਡਰ ਏਰੀਆ ਵਿੱਚ ਸਕੂਲ ਖੋਲ੍ਹ ਕੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ ਤੇ ਗੁਣਵਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ।  ਉਨਾਂ ਕਿਹਾ ਕਿ ਉਹ ਉੱਪ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਇਸ ਚਰਚ ਵਿੱਚ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਇਸ ਮੌਕੇ ਚਰਚ ਦੇ ਬਿਸ਼ਪ ਪ੍ਰਦੀਮ ਕੁਮਾਰ ਸਮੰਤਾ ਨੇ ਸ੍ਰੀ ਸੋਨੀ ਲਈ ਪ੍ਰਮਾਤਮਾ ਨੂੰ ਉਨਾਂ ਦੀ ਲੰਮੀ ਉਮਰ ਪ੍ਰਦਾਨ ਕਰਨ ਲਈ ਪ੍ਰਾਰਥਨਾ ਕੀਤੀ ਤਾਂ ਜੋ ਉਹ ਲੋਕਾਂ ਦੀ ਹੋਰ ਸੇਵਾ ਕਰ ਸਕਣ। ਇਸ ਮੌਕੇ ਚਰਚ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਹੋਰ ਪੜ੍ਹੋ :-ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਬਿਜਲੀ ਵਿਚ ਦਿੱਤੀ ਜਾਵੇਗੀ ਰਾਹਤ-ਸੋਨੀ

ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੇਖ ਪਾਰਟੀ ਹੈ ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਪੂਰਨ ਸਤਿਕਾਰ ਕਰਦੀ ਹੈ। ਉਨਾਂ ਕਿਹਾ ਕਿ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਰੇ ਧਰਮਾਂ ਦੇ ਲੋਕ ਮਿਲ ਕੇ ਇਸ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਨਾਲ ਨਿਪੱਟਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰਾਜ ਵਿੱਚ ਕਰੀਬ 11 ਹਜ਼ਾਰ ਡੇਂਗੂ ਦੇ ਕੇਸ ਪਾਏ ਗਏ ਹਨ। ਉਨਾਂ ਕਿਹਾ ਕਿ ਬੇਮੌਸਮੀ ਬਰਸਾਤਾਂ ਕਰਕੇ ਇਸ ਵਾਰ ਡੇਂਗੂ ਦੇ ਕੇਸਾਂ ਵਿੱਚ ਇਜ਼ਾਫਾ ਹੋ ਰਿਹਾ ਹੈ। ਪਰ ਜਿਸ ਤਰ੍ਹਾਂ ਅਸੀਂ ਕੋਰੋਨਾ ਦੀ ਲੜ੍ਹਾਈ ਵਿੱਚ ਜਿੱਤ ਪ੍ਰਾਪਤ ਕੀਤੀ ਹੈਉਸੇ ਤਰ੍ਹਾਂ ਹੀ ਡੇਂਗੂ ਨੂੰ ਵੀ ਹਰਾਵਾਂਗੇ।

ਇਸ ਮੌਕੇ ਐਸ.ਡੀ.ਐਮ. ਸ੍ਰੀ ਦੀਪਕ ਭਾਟੀਆਕੌਂਸਲਰ ਸ੍ਰੀ ਵਿਕਾਸ ਸੋਨੀਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾਸ੍ਰੀ ਡੈਨੀਅਲ ਬੀ.ਦਾਸ,  ਸ੍ਰੀ ਟੋਨੀ ਪ੍ਰਧਾਨਸ੍ਰੀ ਪਰਮਜੀਤ ਸਿੰਘ ਚੋਪੜਾਸ੍ਰੀ ਵਿੱਕੀ ਦੱਤਾਐਸ.ਪੀ. ਹਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਕੈਪਸ਼ਨ : ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ ਲਈ ਭੇਟ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ ਸ੍ਰੀ ਵਿਕਾਸ ਸੋਨੀ ਅਤੇ ਸ੍ਰੀ ਪਰਮਜੀਤ ਸਿੰਘ ਚੋਪੜਾ

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਰਿਆਲਟੋ ਚੌਂਕ ਵਿਖੇ ਸਥਿਤ ਚਰਚ ਨੂੰ 2.50 ਲੱਖ ਰੁਪਏ ਦਾ ਚੈਕ ਭੇਟ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਕੌਂਸਲਰ ਸ੍ਰੀ ਵਿਕਾਸ ਸੋਨੀ ਅਤੇ ਬਿਸ਼ਪ ਪ੍ਰਦੀਮ ਕੁਮਾਰ ਸਮੰਤਾ

ਸਨਮਾਨਤ ਕਰਨ ਦੀਆਂ ਵੱਖ -ਵੱਖ ਤਸਵੀਰਾਂ