23 ਤੋਂ 26 ਅਗਸਤ 2022 ਤੱਕ ਬਲਾਕ ਪੱਧਰ `ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ

news makahni
news makhani

ਪਲੇਸਮੈਂਟ ਕੈਂਪਾਂ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

ਫਾਜ਼ਿਲਕਾ, 18 ਅਗਸਤ :-  ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਸ੍ਰੀ ਅਰੁਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਬਲਾਕ ਪੱਧਰ `ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਐਸ.ਆਈ.ਐਸ. ਸਕਿਉਰਿਟੀ ਦੇ ਸਹਿਯੋਗ ਨਾਲ ਵੱਖ-ਵੱਖ ਬਲਾਕਾਂ ਵਿਚ ਵੱਖ-ਵੱਖ ਦਿਨਾਂ ਦੌਰਾਨ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬਲਾਕ ਜਲਾਲਾਬਾਦ ਵਿਖੇ ਪਲੇਸਮੈਂਟ ਕੈਂਪ 23 ਅਗਸਤ 2022 ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ ਵਿਖੇ, ਬਲਾਕ ਅਰਨੀਵਾਲਾ ਵਿਖੇ ਪਲੇਸਮੈਂਟ ਕੈਂਪ 24 ਅਗਸਤ 2022 ਨੂੰ ਬੀ.ਡੀ.ਪੀ.ਓ ਦਫਤਰ ਅਰਨੀਵਾਲਾ ਵਿਖੇ, ਬਲਾਕ ਫਾਜ਼ਿਲਕਾ ਵਿਖੇ ਪਲੇਸਮੈਂਟ ਕੈਂਪ 25 ਅਗਸਤ 2022 ਨੂੰ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਅਤੇ ਬਲਾਕ ਅਬੋਹਰ ਤੇ ਖੂਈਆਂ ਸਰਵਰ ਵਿਖੇ 26 ਅਗਸਤ 2022 ਨੂੰ ਬੀ.ਡੀ.ਪੀ.ਓ ਦਫਤਰ ਅਬੋਹਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਸੁਰੱਖਿਆ ਖੇਤਰ ਵਿਚ ਸਿਖਲਾਈ ਤੇ ਪਲੇਸਮੈਂਟ ਕਰਨ ਲਈ ਐਸ.ਆਈ.ਐਸ. ਸਕਿਉਰਿਟੀ ਕੰਪਨੀ ਵੱਲੋਂ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਦਸਵੀਂ/ਬਾਰਵੀਂ ਪਾਸ ਨੋਜਵਾਨ (ਕੇਵਲ ਲੜਕੇ) ਜਿੰਨ੍ਹਾਂ ਦੀ ਉਮਰ 21 ਤੋਂ 37 ਸਾਲ ਹੋਵੇ ਭਾਗ ਲੈ ਸਕਦੇ ਹਨ।ਇਸ ਕੈਂਪ ਵਿਚ ਸਿਲੈਕਟ ਹੋਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ 14 ਹਜ਼ਾਰ ਤੋਂ 16 ਹਜ਼ਾਰ ਤੋਂ ਇਲਾਵਾ ਪੀ.ਐਫ., ਈ.ਐਸ.ਆਈ., ਬੋਨਸ, ਗਰੈਜੂਏਟੀ ਆਦਿ ਦੀ ਸਹੂਲਤ ਦਿੱਤੀ ਜਾਵੇਗੀ।ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਰੋਜ਼ਗਾਰ ਪ੍ਰਾਪਤ ਕੀਤੇ ਜਾਣ।