ਸਰਕਾਰੀ ਹਾਈ ਸਕੂਲ ਬਾਂਡੀ ਵਾਲਾ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ

Sorry, this news is not available in your requested language. Please see here.

ਕੈਂਪ ਵਿੱਚ ਮਰੀਜਾਂ ਦੇ ਮੁਫਤ ਚੈੱਕਅੱਪ ਦੇ ਨਾਲ-ਨਾਲ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ 

ਫਾਜ਼ਿਲਕਾ 5 ਦਸੰਬਰ 2022 :- ਸਰਕਾਰੀ ਹਾਈ ਸਕੂਲ ਬਾਂਡੀ ਵਾਲਾ ਵਿਖੇ ਸਰਹੱਦੀ ਲੋਕ ਸੇਵਾ ਸਮਿਤੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸਰੀਰਕ ਪੱਖੋਂ ਨਿਰੋਗ ਬਣਾਉਣ ਲਈ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਾਕਟਰ ਅਭਿਨਵ ਸ਼ਰਮਾ ਦੀ ਟੀਮ ਨੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਦਾ ਮੁਫਤ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਵੀ ਦਿੱਤੀਆਂ। ਸਕੂਲ ਮੁੱਖ ਅਧਿਆਪਕਾਂ ਸ੍ਰੀਮਤੀ ਪੂਨਮ ਕਸਵਾਂ ਨੇ ਮੈਡੀਕਲ ਟੀਮ ਅਤੇ ਗ੍ਰਾਮ ਪੰਚਾਇਤ ਦਾ ਇਸ ਕੈਂਪ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਗੁਰਜੀਤ ਸਿੰਘ ਅਤੇ ਸਮੂਹ ਪੰਚਾਇਤ ਦਾ ਵਿਸ਼ੇਸ਼ ਯੋਗਦਾਨ ਰਿਹਾ।

ਕੈਂਪ ਦੌਰਾਨ ਮੈਡੀਕਲ ਟੀਮ ਵੱਲੋਂ ਸਮੂਹ ਹਾਜ਼ਰੀਨ ਲੋਕ ਜਨ ਨੂੰ ਸਰੀਰਕ ਤੰਦਰੁਸਤੀ ਲਈ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਲਕੇ ਦੇ ਲੋਕਾਂ ਨੂੰ ਲਗਾਤਾਰ ਜਾਗਰੂਕਤਾਂ ਕੈਂਪ ਰਾਹੀਂ ਜਾਗਰੂਕਤ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਵਿਅਕਤੀ ਸਰੀਰਕ ਪੱਖੋਂ ਕਿਸੇ ਵੀ ਬਿਮਾਰੀ ਨਾਲ ਜੂਝ ਰਿਹਾ ਹੈ ਤਾਂ ਉਹ ਬੇਝਿਜਕ ਹੋ ਕੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਆਪਣੇ ਟੈਸਟ ਅਤੇ ਇਲਾਜ ਮੁਫਤ ਕਰਵਾ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਉਹ ਆਪਣੇ ਨਜ਼ਦੀਕੀ ਕਲੀਨਿਕ ਵਿੱਚ ਆਪਣਾ ਇਲਾਜ ਮੁਫਤ ਕਰਵਾ ਸਕਣ। ਇਸ ਕੈਂਪ ਵਿੱਚ ਸੰਦੀਪ ਕੁਮਾਰ, ਸੁਨੀਲ ਕੁਮਾਰ, ਜਸਕਰਨ ਸਿੰਘ, ਗੌਰਵ ਅਤੇ ਭਾਨੂੰ ਪ੍ਰਤਾਪ ਨੇ ਵਲੰਟੀਅਰ ਦੇ ਤੌਰ ਤੇ ਭੂਮੀਕਾ ਨਿਭਾਈ। ਇਸ ਮੌਕੇ ਸ੍ਰੀਮਤੀ ਮੇਨਕਾ, ਸ੍ਰੀਮਤੀ ਜੋਤੀ, ਸ਼੍ਰੀ ਗਗਨਦੀਪ, ਸ਼੍ਰੀਮਤੀ ਮਨਜੀਤ ਰਾਣੀ, ਸੰਜੇ ਕੁਮਾਰ, ਚੰਦਰਕਾਂਤਾ, ਲਲਿਤਾ, ਪੰਕਜ ਕੁਮਾਰ, ਰਾਮ ਸਰੂਪ, ਵਿਜੈਪਾਲ, ਸੈਫਾਲੀ, ਸੌਰਵ ਕੁਮਾਰ, ਰਜਨੀਸ਼ ਝੀਂਜਾ, ਅੰਜਨਾ ਸੇਠੀ, ਸੀਮਾ ਛਾਬੜਾ, ਨੀਰਜ ਸੇਠੀ, ਸਿਵਮ ਮਦਾਨ, ਸੁਭਾਸ਼, ਰਤਨ ਲਾਲ, ਚੰਦਰਭਾਨ, ਰੋਹਿਤ ਤੋਂ ਇਲਾਵਾ ਪਿੰਡ ਵਾਸੀ ਵੀ ਹਾਜ਼ਰ ਸਨ।

 

ਹੋਰ ਪੜ੍ਹੋ :-  ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ