ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ 494 ਕਰੋੜ ਦੀ ਆਨਲਾਈਨ ਅਦਾਇਗੀ

ਜ਼ਿਲੇ ਦੀਆਂ ਮੰਡੀਆਂ ਵਿਚ 3.82 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ
ਬਰਨਾਲਾ, 27 ਅਪਰੈਲ
ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨਲਾਈਨ ਅਦਾਇਗੀ ਸਿੱਧੀ ਖਾਤਿਆਂ ਵਿਚ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 26 ਅਪਰੈਲ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 494 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ 26 ਅਪਰੈਲ ਤੱਕ 382430 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 359225 ਟਨ ਕਣਕ ਦੀ ਖਰੀਦ ਕੀਤੀ ਗਈ ਹੈ।  ਉਨਾਂ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 111533 ਟਨ, ਮਾਰਕਫੈਡ ਨੇ 85758 ਟਨ, ਪਨਸਪ ਵੱਲੋਂ 86122, ਵੇਅਰ ਹਾਊਸ ਵੱਲੋਂ 53843 ਤੇ ਐਫ.ਸੀ.ਆਈ. ਵੱਲੋਂ 21969 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਜ਼ਿਲਾ ਮੰਡੀ ਅਫਸਰ ਜਸਪਾਲ ਸਿੰਘ ਨੇ ਦੱਸਿਆ ਕਿ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਮਾਰਕੀਟ ਕਮੇਟੀ ਦਫਤਰਾਂ ਵਿਚ ਕਿਸਾਨ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ ਤਾਂ ਜੋ ਉਨਾਂ ਨੂੰ ਆਨਲਾਈਨ ਅਦਾਇਗੀ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ।