ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਸੀਐਚਟੀ, ਬੀਪੀਈਓ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਨਾਲ ਕੀਤੀ ਆਨਲਾਈਨ ਮੀਟਿੰਗ।

ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਕੀਤਾ ਪ੍ਰੇਰਿਤ।

ਪਠਾਨਕੋਟ: 12 ਮਈ 2021:– (              ) ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਪ੍ਰੇਰਿਤ ਕਰਨ ਹਿੱਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਇਸਦੇ ਨਾਲ ਹੀ ਉਹਨਾਂ ਨੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਦੌਰਾ ਕਰਕੇ ਅਧਿਆਪਕਾਂ ਦਾ ਹੌਂਸਲਾ ਵਧਾਇਆ।
ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ ਰੇਖ ਹੇਠ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਵਧਾਉਣ ਲਈ ਉਹ ਸਮੂਹ ਅਧਿਆਪਕਾਂ ਨਾਲ ਮਿਲ ਕੇ ਇੱਕ ਟੀਮ ਵੱਜੋਂ ਵਿਚਰ ਰਹੇ ਹਨ। ਉਹਨਾਂ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਪਿਆਂ ਨਾਲ ਸੰਪਰਕ ਬਣਾ ਕੇ ਨਵੇਂ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ, ਸਕੂਲਾਂ ਵਿੱਚ ਮਾਡਲ ਕਲਾਸਰੂਮ ਤਿਆਰ ਕਰਕੇ ਵਿਜ਼ਟ ਕਰਵਾਉਣਾ, ਸਕੂਲਾਂ ਦੇ ਸਮਾਰਟ ਕਲਾਸਰੂਮਾਂ ਵਿੱਚ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਮਾਪਿਆਂ ਨੂੰ ਡੈਮੋ ਦੇਣ, ਇਸ ਨਾਲ ਦਾਖਲਿਆਂ ਦੀ ਦਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਵੀ ਬੱਚਿਆਂ ਦਾ ਦਾਖ਼ਲਾ ਵੱਧ ਤੋਂ ਵੱਧ ਕਰਵਾਉਣ ਲਈ ਸਕੂਲ ਮੁਖੀ ਅਤੇ ਅਧਿਆਪਕ ਯੋਜਨਾਬੰਦੀ ਕਰਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਉਹਨਾਂ ਨੇ ਦੌਰਾ ਕੀਤਾ ਅਤੇ ਅਧਿਆਪਕ ਸਕੂਲਾਂ ਵਿੱਚ ਸਕੂਲ ਦੇ ਵਿਕਾਸ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਹਿੱਤ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਦੇ ਨਜ਼ਰ ਆਏ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਜਿਲ੍ਹਾ ਐਮਆਈਐਸ ਕੋਆਰਡੀਨੇਟਰ ਮੁਨੀਸ ਗੁਪਤਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ,  ਵੱਖ-ਵੱਖ ਬਲਾਕਾਂ ਦੇ ਬੀਪੀਈਓ, ਕਲਸਟਰਾਂ ਦੇ ਸੈਂਟਰ ਹੈੱਡ ਟੀਚਰ, ਹੈੱਡ ਟੀਚਰ, ਪੜ੍ਹੋ ਪੰਜਾਬ ਟੀਮ ਵੀ ਮੌਜੂਦ ਸੀ।