ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਪਠਾਨਕੋਟ , 28 ਜੁਲਾਈ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਅਧਿਆਪਕਾਂ ਦੇ ਟਰੇਨਿੰਗ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜਿਲ੍ਹਾ ਪਠਾਨਕੋਟ ਵਿੱਚ ਦੂਜੇ ਗਰੁੱਪ ਦੇ ਸੈਮੀਨਾਰ ਸੁਰੂ ਹੋ ਗਏ ਹਨ। ਜਿਲ੍ਹਾ ਅਧਿਕਾਰੀਆਂ ਵੱਲੋਂ ਵੀ ਲਗਾਤਾਰ ਦੌਰੇ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਅੱਜ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿਖੇ ਚੱਲ ਰਹੇ ਸੈਮੀਨਾਰਾਂ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਸੈਮੀਨਾਰ ਦੇ ਮਨੋਰਥ ਤੋਂ ਜਾਣੂ ਕਰਵਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਬਤ ਦੋ ਰੋਜ਼ਾ ਟਰੇਨਿੰਗ ਦਿੱਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੌਰਾਨ ਦੇਸ਼ ਭਰ ਵਿੱਚੋ ਪਹਿਲੇ ਸਥਾਨ ਦੀ ਪ੍ਰਾਪਤੀ ਲਈ ਅਧਿਆਪਕਾਂ ਨੂੰ ਸਰਵੇ ਲਈ ਹੋਣ ਵਾਲੇ ਟੈਸਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣੀ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਟੀਚੇ ਦੀ ਪ੍ਰਾਪਤੀ ਲਈ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਸਰਵੇ ਟੈਸਟ ਦੀਆਂ ਤਿਆਰੀ ਤਕਨੀਕਾਂ ਤੋਂ ਵਿਸਥਾਰ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਿਸਮਾਂ ਦੇਵੀ, ਕਾਰਜਕਾਰੀ ਬੀਪੀਈਓ ਵਿਜੇ ਸਿੰਘ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬੀਐਮਟੀ ਸਾਮ ਸਰਮਾ, ਬੀਐਮਟੀ ਅਜੇ ਵਸਸਿਟ, ਬੀਐਮਟੀ ਬਿਸੰਬਰ ਬਬੋਰੀਆ, ਕਲਰਕ ਨਰੇਸ ਕੁਮਾਰ, ਕਲਰਕ ਸੁਨੀਲ ਦੱਤ, ਐਮਆਈਐਸ ਕੋਆਰਡੀਨੇਟਰ ਪੰਕਜ ਸਰਮਾ, ਐਮਆਈਐਸ ਕੋਆਰਡੀਨੇਟਰ ਸੰਜੀਵ ਸਰਮਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਫੋਟੋ ਕੈਪਸ਼ਨ: ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ।