ਬਰਨਾਲਾ, 5 ਸਤੰਬਰ – ਕੋਵਿਡ-19 ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਬਰਨਾਲਾ ਦੀ ਹਦੂਦ ਅੰਦਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲਾਕਡਾਊਨ ਵਿੱਚ ਅੰਸ਼ਿਕ ਢਿੱਲ ਦਿੱਤੀ ਗਈ ਸੀ, ਪ੍ਰੰਤੂ ਹੁਣ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਚੰਡੀਗੜ ਵੱਲੋਂ ਅਨਲੌਕ 4 ਸਬੰਧੀ ਨਵੀਂਆਂ ਹਦਾਇਤਾਂ ਜਾਰੀ ਹੋਈਆਂ ਹਨ। ਇਨਾਂ ਨਵੀਂਆਂ ਹਦਾਇਤਾਂ ਦੇ ਤਹਿਤ ਹੀ ਜ਼ਿਲਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਕੇਵਲ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਸ਼ਹਿਰਾਂ ਵਿੱਚ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨਾਂ ਹਦਾਇਤਾਂ ਤਹਿਤ ਜ਼ਿਲਾ ਬਰਨਾਲਾ ਦੇ ਮਿਊਂਸਪਲ ਸ਼ਹਿਰ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਹਫ਼ਤਾਵਰੀ ਕਰਫ਼ਿਊ ਲਾਗੂ ਰਹੇਗਾ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲਾ ਬਰਨਾਲਾ ਦੇ ਸਾਰੇ ਸ਼ਹਿਰਾਂ ਦੀਆਂ ਦੁਕਾਨਾਂ/ਮਾਲਜ਼ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ, ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੇ। ਇਸੇ ਤਰਾਂ ਸੌਪਸ਼/ਮਾਲਜ਼ (ਜ਼ਰੂਰੀ ਵਸਤਾਂ ਨਾਲ ਸਬੰਧਤ) ਸੋਮਵਾਰ ਤੋਂ ਐਤਵਾਰ ਸ਼ਾਮ 6:30 ਵਜੇ ਤੱਕ, ਧਾਰਮਿਕ ਸਥਾਨ ਦੇ ਖੁੱਲਣ ਦਾ ਸਮਾਂ ਵੀ ਸੋਮਵਾਰ ਤੋਂ ਐਤਵਾਰ ਸ਼ਾਮ 6:30 ਵਜੇ ਤੱਕ ਹੋਵੇਗਾ। ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਪਬਲਿਕ ਕੰਪਲੈਕਸ, ਰੈਸਟੋਰੈਂਟ (ਇਨਕਲੂਡਿੰਗ ਰੈਸਟੋਰੈਂਟ/ਹੋਟਲਜ਼ ਇਨ ਮਾਲਜ਼), ਸ਼ਰਾਬ ਦੇ ਠੇਕੇ ਵੀ ਸੋਮਵਾਰ ਤੋਂ ਐਤਵਾਰ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ। ਇਸ ਤੋਂ ਇਲਾਵਾ ਹੋਟਲ ਖੁੱਲੇ ਹੀ ਰਹਿਣਗੇ।
ਕਰਿਆਣਾ/ਗਰੋਸਰੀ ਸਟੋਰ, ਦੁੱਧ ਦੀਆਂ ਡੇਅਰੀਆਂ, ਮਿਲਕ ਪਲਾਂਟ, ਲੈਬਸ, ਪ੍ਰਾਈਵੇਟ ਹਸਪਤਾਲ, ਕੈਮਿਸਟ ਦੀਆਂ ਦੁਕਾਨਾਂ, ਫ਼ਲ/ਸਬਜ਼ੀਆਂ ਦੀਆਂ ਦੁਕਾਨਾਂ, ਪਸ਼ੂਆਂ ਦੇ ਚਾਰੇ/ਟਾਲ ਦੀਆਂ ਦੁਕਾਨਾਂ, ਪੈਟਰੋਲ ਪੰਪ ਅਤੇ ਘਰੇਲੂ ਅਤੇ ਕਮਰਸ਼ੀਅਲ ਲਈ ਐਲ.ਪੀ.ਜੀ. ਦੀ ਸਪਲਾਈ ਦੀਆਂ ਦੁਕਾਨਾਂ ਜ਼ਰੂਰੀ ਸੇਵਾਵਾਂ ਦੀ ਸ਼ੇ੍ਰਣੀ ਲੜੀ ਨੰਬਰ 2 ਹੇਠ ਆਉਂਦੀਆਂ ਹਨ।
ਉਕਤ ਤੋਂ ਇਲਾਵਾ ਝੋਨੇ ਦੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੈਸਟੀਸਾਈਡਜ਼/ਖਾਦ ਦੀਆਂ ਦੁਕਾਨਾਂ, ਟਰੈਕਟਰ/ਕੰਬਾਈਨਾਂ ਦੇ ਸਪੇਅਰ ਪਾਰਟਸ ਦੀਆਂ ਦੁਕਾਨਾਂ ਅਤੇ ਖੇਤੀਬਾੜੀ ਦੇ ਨਵੇਂ ਸੰਦ ਬਣਾਉਣ/ਰਿਪੇਅਰ ਕਰਨ ਵਾਲੀਆਂ ਦੁਕਾਨਾਂ ਆਦਿ ਪੂਰਾ ਹਫ਼ਤਾ (ਸੋਮਵਾਰ ਤੋਂ ਐਤਵਾਰ) ਸਵੇਰੇ 7 ਵਜੇ ਤੋਂ ਸ਼ਾਮ 6:30 ਵਜੇ ਤੱਕ ਖੁੱਲੀਆਂ ਰਹਿਣਗੀਆਂ।
ਜ਼ਿਲੇ ਭਰ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰ 5:00 ਵਜੇ ਤੱਕ ਹਫ਼ਤੇ ਦੇ ਸਾਰੇ ਦਿਨ ਰਾਤ ਦਾ ਕਰਫ਼ਿਊ ਰਹੇਗਾ। ਇਸ ਸਮੇਂ ਦੋਰਾਨ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ਤੇ ਪਾਬੰਦੀ ਹੋਵੇਗੀ, ਪ੍ਰੰਤੂ ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ, ਕੌਮੀ ਅਤੇ ਰਾਜ ਮਾਰਗਾਂ ਤੇ ਵਿਅਕਤੀਆਂ ਅਤੇ ਵਸਤੂਆਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਜਹਾਜ ਤੋਂ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਉਨਾਂ ਦੀਆਂ ਮੰਜ਼ਿਲਾਂ ਤੱਕ ਜਾਣ ਸਮੇਤੀ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ, ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਫਿਸ਼ਿੰਗ ਦੀਆਂ ਗਤੀਵਿਧੀਆਂ, ਬੈਂਕ, ਏ.ਟੀ.ਐਮ., ਸਟਾਕ ਮਾਰਕੀਟ, ਬੀਮਾ ਕੰਪਨੀਆਂ, ਆਨਲਾਈਨ ਟੀਚਿੰਗ, ਪਬਲਿਕ ਸਹੁਲਤਾਂ, ਪਬਲਿਕ ਟਰਾਂਸਪੋਰਟ ਇੰਡਸਟਰੀਆਂ ਅਤੇ ਕੰਸਟ੍ਰਕਸ਼ਨ ਇੰਡਸਟਰੀਆਂ ਵਿੱਚ ਸਿਫ਼ਟਾਂ ਦੇ ਸੰਚਾਲਣ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ, ਵਿਜ਼ੂਅਲ ਅਤੇ ਪ੍ਰਿੰਟ ਮੀਡੀਆ ਆਦਿ।
ਹਰ ਕਿਸਮ ਦੀਆਂ ਪ੍ਰੀਖਿਆਵਾਂ, ਯੂਨੀਵਰਸਿਟੀਜ਼, ਬੋਰਡ, ਲੋਕ ਸੇਵਾ ਕਮਿਸ਼ਨਾਂ ਦੁਆਰਾ ਕਰਵਾਏ ਗਏ ਦਾਖਲੇ/ਟੈਸਟਾਂ ਦੇ ਸਬੰਧ ਵਿੱਚ ਵਿਅਕਤੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਦੀ ਮੰਨਜ਼ੂਰੀ ਹੋਵੇਗੀ। ਵਹੀਕਲ (ਥਰੂਆਊਟ ਦਾ ਸਟੇਟ) ਚਾਰ ਪਹੀਆ ਵਾਹਨ ਵਿੱਚ ਡਰਾਈਵਰ ਸਮੇਤ 3 ਵਿਅਕਤੀਆਂ ਦੀ ਆਗਿਆ ਹੋਵੇਗੀ। ਸਾਰੀਆਂ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਵਹੀਕਲਾਂ ਵਿੱਚ 50ਫ਼ੀਸਦੀ ਸਮਰੱਥਾ ਲਈ ਬੈਠਣ ਦੀ ਆਗਿਆ ਹੋਵੇਗੀ ਅਤੇ ਕਿਸੇ ਵਿਅਕਤੀ ਨੂੰ ਖੜੇ ਹੋ ਕੇ ਸਫ਼ਰ ਕਰਨ ਦੀ ਆਗਿਆ ਨਹੀਂ ਹੋਵੇਗੀ। ਬੈਨ ਆਫ਼ ਗੈਦਰਿੰਗ (ਥਰੂਆਊਟ ਦਾ ਸਟੇਟ) ਵਿਆਹ ਦੇ ਪ੍ਰੋਗਰਾਮ ਲਈ 30 ਵਿਅਕਤੀਆਂ ਅਤੇ ਸੰਸਕਾਰ/ਅੰਤਿਮ ਅਰਦਾਸ ਦੇ ਭੋਗ ਲਈ 20 ਵਿਅਕਤੀਆਂ ਤੋਂ ਵੱਧ ਇਕੱਠ ਨਹੀਂ ਹੋ ਸਕਦਾ। ਇਸ ਸਬੰਧੀ ਸੰਸਥਾ ਦੇ ਮੈਨੇਜਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਨੂੰ ਇਤਲਾਹ ਦਿੱਤੀ ਜਾਵੇਗੀ।
ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਅਤੇ ਇੰਡੀਆ ਪੈਨਲ ਕੋਡ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹਦਾਇਤਾਂ 30 ਸਤੰਬਰ 2020 ਤੱਕ ਲਾਗੂ ਰਹਿਣਗੀਆਂ।

English






