ਸ਼੍ਰੀ ਚਮਕੌਰ ਸਾਹਿਬ, 26 ਅਕਤੂਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀ ਦੀਪਾਂਕਰ ਗਰਗ ਅਤੇ ਐੱਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਵੱਲੋਂ ਪਿੰਡ ਦਾਊਦਪੁਰ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾ ਸਮੇਤ ਪਿੰਡ ਦਾਊਦਪੁਰ ਕਲਾਂ ਸਮੇਤ ਜੱਸੜਾ, ਅਤੇ ਅਟਾਰੀ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ।
ਇਸ ਕੈਂਪ ਦੌਰਾਨ ਪਿੰਡ ਜੱਸੜਾ ਦੇ ਸਰਪੰਚ ਹਰਸਿਮਰਨ ਕੌਰ ਨੇ ਪਿੰਡ ਵਿੱਚ ਟੋਭੇ ਤੇ ਖੂਹਾਂ ਦੇ, ਗਲੀਆਂ ਨਾਲੀਆਂ ਦੇ, ਸ਼ਮਸ਼ਾਨ ਘਾਟ ਦੇ ਅਧੂਰੇ ਕੰਮ ਨੂੰ ਪੂਰਾ ਕਰਨ ਸੰਬੰਧੀ, ਪਿੰਡ ਅਟਾਰੀ ਤੋਂ ਸਰਪੰਚ ਹਰਜੀਤ ਕੌਰ ਵੱਲੋਂ ਪਿੰਡ ਵਿੱਚ ਆਂਗਨਵਾੜੀ ਸੈਂਟਰ ਦੀ ਇਮਾਰਤ ਬਣਾਉਣ ਸਬੰਧੀ, ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮੁਰੰਮਤ ਸੰਬੰਧੀ, ਗੰਦੇ ਪਾਣੀ ਦੇ ਨਿਕਾਸ ਸੰਬੰਧੀ, ਪਿੰਡ ਵਿੱਚ ਲਾਈਟਾਂ ਲਗਾਉਣ ਸਬੰਧੀ ਸਮੱਸਿਆਵਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦੀਆਂ।
ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਪ੍ਰੇਸ਼ਾਨੀਆਂ ਦੱਸੀਆਂ, ਜਿੰਨ੍ਹਾਂ ਵਿਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ।
ਇਸ ਮੌਕੇ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਚੇਤਨ ਬੰਗੜ, ਨਾਇਬ ਤਹਿਸੀਲਦਾਰ ਸ. ਦਲਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਸਐਮਓ ਡਾ. ਗੋਬਿੰਦ ਟੰਡਨ ਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

English






