ਰੂਪਨਗਰ, 17 ਫਰਵਰੀ 2025
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 18 ਫਰਵਰੀ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਯੋਮੈਟੋ ਕੰਪਨੀ ਵੱਲੋਂ 10 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਅਤੇ ਇਸ ਤੋਂ ਉੱਪਰ ਵਿੱਦਿਅਕ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਫੁੱਲ ਟਾਈਮ 15,000 ਤੋਂ 18,000 ਅਤੇ ਪਾਰਟ ਟਾਈਮ ਨੂੰ 8000 ਤੋਂ 10,000 ਰੁਪਏ ਮਹੀਨਾ ਤਨਖਾਹ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 50 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਰੋਪੜ ਹੋਵੇਗਾ। ਇਸ ਕੈਂਪ ਵਿੱਚ ਮਰਦ/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਇੰਟਰਵਿਊ ਵਿਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ ਆਪਣਾ ਆਧਾਰ ਕਾਰਡ, ਪੈਨ ਕਾਰਡ, ਬੈਂਕ ਪਾਸਬੁੱਕ ਆਦਿ ਦਸਤਾਵੇਜ ਨਾਲ ਲੈਕੇ ਇੰਟਰਵਿਊ ਦੇਣ ਲਈ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਕੋਲ ਆਪਣਾ ਮੋਟਰ ਸਾਈਕਲ ਅਤੇ ਐਂਡਰਾਇਡ ਫੋਨ ਹੋਣਾ ਲਾਜ਼ਮੀ ਹੈ।ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਹੈ।
ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

English






