ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ 2 ਜਨਵਰੀ ਨੂੰ

News Makhani
ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਰੂਪਨਗਰ, 01 ਜਨਵਰੀ: 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿਚ ਲਗਾਏ ਜਾਂਦੇ ਹਫਤਾਰਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅੱਜ 02 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਸਬੀਆਈ ਲਾਈਫ ਇੰਸ਼ੋਰੇਂਸ ਰੂਪਨਗਰ ਕੰਪਨੀ ਦੇ ਨਿਯੋਜਕਾਂ ਵੱਲੋਂ ਲਾਈਫ ਮਿੱਤਰਾ ਅਤੇ ਡਿਵੈਲਪਮੈਂਟ ਮੈਨੇਜਰ ਦੀ ਅਸਾਮੀ ਲਈ ਗ੍ਰੇਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਰੂਪਨਗਰ ਅਤੇ ਨਵਾਂਸ਼ਹਿਰ ਹੋਵੇਗਾ ਅਤੇ ਲਾਈਫ ਮਿਤਰਾ ਦੀ ਤਨਖਾਹ ਕਮਿਸ਼ਨ ਦੇ ਅਧਾਰ ਤੇ ਹੋਵੇਗੀ ਤੇ ਡਿਵੈਲਪਮੈਂਟ ਮੈਨੇਜਰ ਲਈ ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 20,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 18 ਤੋਂ 45 ਸਾਲ ਸਾਲ ਦੇ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।