ਜ਼ਿਲ੍ਹੇ ਦੇ ਕਿਸਾਨ ਖਰੀਦੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਅੱਜ ਬਲਾਕ ਪੱਧਰ ‘ਤੇ ਕਰਵਾਉਣ: ਮੁੱਖ ਖੇਤੀਬਾੜੀ ਅਫ਼ਸਰ

ਰੂਪਨਗਰ, 30 ਨਵੰਬਰ:
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਤਹਿਤ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ਉੱਤੇ ਖਰੀਦ ਕੀਤੀ ਗਈ ਮਸ਼ੀਨਰੀ ਦੀ ਭੌਤਿਕ ਵੇਰੀਫਿਕੇਸ਼ਨ ਅੱਜ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕੀਤੀ ਜਾਵੇਗੀ।
ਇਸ ਮੌਕੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਨੇ ਦੱਸਿਆ ਗਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਦੀ ਅਗਵਾਈ ਹੇਠ ਸੀ.ਆਰ.ਐਮ ਸਕੀਮ ਅਧੀਨ ਕਿਸਾਨਾਂ ਵੱਲੋਂ ਮਸ਼ੀਨਾਂ ਸਬਸਿਡੀ ਉੱਤੇ ਖਰੀਦੀਆਂ ਗਈਆਂ ਸਨ ਜਿਨਾਂ ਦੀ ਭੌਤਿਕ ਵੈਰੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਂਪ ਰਾਹੀਂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਦਸੰਬਰ 2023 ਨੂੰ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਜਿਨਾਂ ਕਿਸਾਨਾਂ ਵੱਲੋਂ ਮਸ਼ੀਨ ਸਬਸਿਡੀ ਉੱਤੇ ਖਰੀਦੀ ਗਈ ਹੈ ਉਹ ਆਪਣੀ ਮਸ਼ੀਨ ਆਪਣੇ ਬਲਾਕ ਅਧੀਨ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਨ ਤਾਂ ਜੋ ਮਿੱਥੀ ਤਾਰੀਕ ਨੂੰ ਮਸ਼ੀਨ ਦੀ ਭੌਤਿਕ ਵੈਰੀਫਿਕੇਸ਼ਨ ਕਰਨ ਉਪਰੰਤ ਸਬਸਿਡੀ ਦਾ ਲਾਭ ਬਿਨਾਂ ਕਿਸੇ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾ ਸਕੇ।
ਇਸ ਮੌਕੇ ਕਿਸਾਨ ਪ੍ਰੇਮ ਸਿੰਘ, ਅਜੈਬ ਸਿੰਘ, ਰੁਲਦਾ ਸਿੰਘ,ਨੇਤਰ ਸਿੰਘ, ਮਹਿੰਦਰ ਸਿੰਘ, ਹਰਨੇਕ ਸਿੰਘ ਅਤੇ ਵਿਭਾਗ ਦੇ ਪਵਿੱਤਰ ਸਿੰਘ ਏ.ਐਸ.ਆਈ ਅਤੇ ਲਵਪ੍ਰੀਤ ਸਿੰਘ,ਦਲਜੀਤ ਸਿੰਘ ਏ.ਟੀ.ਐੱਮ ਹਾਜ਼ਰ ਸਨ।