ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ‘ਚ ਠੀਕਰੀਵਾਲ ਸਕੂਲ ਦੀ ਟੀਮ ਅੱਵਲ ਰਹੀ

Barnala Quiz compitition

** ਮਿਡਲ ਵਰਗ ਦੇ ਮੁਕਾਬਲੇ ਵਿੱਚੋਂ ਮਾਰੀ ਬਾਜ਼ੀ।
ਬਰਨਾਲਾ,24 ਅਕਤੂਬਰ(  )-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਮਿਡਲ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਗਿਆਨ,ਗਣਿਤ,ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਜਿਲ਼੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਗਏ।ਮੁਕਾਬਲੇ ਵਿੱਚ ਸਟੇਟ ਪ੍ਰਾਜੈਕਟ ਕੋ-ਆਰਡੀਨੇਟਰ ਅੰਗਰੇਜੀ ਸ੍ਰੀ ਚੰਦਰ ਸੇਖਰ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚੋਂ ਜੇਤੂ ਰਹੀਆਂ ਮਿਡਲ ਵਰਗ ਦੀਆਂ ਟੀਮਾਂ ਵੱਲੋਂ ਜਿਲ਼੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ ਗਿਆ।ਸ੍ਰੀ ਹਰੀਸ਼ ਕੁਮਾਰ ਪ੍ਰਿੰਸੀਪਲ ਕਮ ਜਿਲ੍ਹਾ ਮੈਂਟਰ ਵਿਗਿਆਨ, ਸ੍ਰ ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਅਤੇ ਸ਼੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਜਿਲ੍ਹੇ ਦੇ ਤਿੰਨ੍ਹੇ ਬਲਾਕਾਂ ਬਰਨਾਲਾ,ਸ਼ਹਿਣਾ ਅਤੇ ਮਹਿਲ ਕਲਾਂ ਵਿੱਚੋਂ ਜੇਤੂ ਰਹੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ (ਕੁੜੀਆਂ) ਸ਼ਹਿਣਾ,ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼(ਮੁੰਡੇ)ਸ਼ਹਿਣਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਠੀਕਰੀਵਾਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ)ਬਰਨਾਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ,ਸਰਕਾਰੀ ਹਾਈ ਸਕੂਲ ਗੁਰਮ,ਸਰਕਾਰੀ ਹਾਈ ਸਕੂਲ ਸੰਘੇੜਾ,ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਅਲਕੜਾ ਦੀਆਂ ਤਿੰਨ ਤਿੰਨ ਵਿਦਿਆਰਥੀਆਂ ‘ਤੇ ਆਧਾਰਿਤ ਟੀਮਾਂ ਨੇ ਮਿਡਲ ਵਰਗ ਦੇ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ।ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਠੀਕਰੀਵਾਲਾ ਦੀ ਟੀਮ ਅੱਵਲ ਰਹੀ ਜਦਕਿ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਦੀ ਟੀਮ ਦੂਜੇ ਅਤੇ ਸਰਕਾਰੀ ਹਾਈ ਸਕੂਲ ਗੁਰਮ ਦੀ ਟੀਮ ਤੀਜੇ ਸਥਾਨ ‘ਤੇ ਰਹੀ।ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂ,ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਵਾਦ ਦਿੰਦਿਆਂ ਸੂਬਾ ਪੱਧਰੀ ਮੁਕਾਬਲੇ ਦੀ ਤਿਆਰੀ ਲਈ ਪ੍ਰੇਰਿਤ ਕੀਤਾ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਕਿ ਕੁਇਜ਼ ਮੁਕਾਬਲਿਆਂ ਆਦਿ ‘ਤੇ ਆਧਾਰਿਤ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਦੀਆਂ ਹਨ।