ਰੂਪਨਗਰ, 30 ਦਸੰਬਰ 2024
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਅੱਜ ਸਵੇਰੇ 10.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਰਐਸ ਮੈਨਪਾਵਰ ਪ੍ਰੋਵਾਈਡਰ ਅਤੇ ਐਕਸਪ੍ਰੈਸ ਬੀਅਜ਼ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਟੈਲੀਕਾਲਰ ਦੀਆਂ 10 ਅਸਾਮੀਆਂ ਲਈ 12ਵੀਂ / ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000 ਤੋਂ 20,000 ਮਹੀਨਾ ਤਨਖਾਹ ਅਤੇ ਇਨਸੈਂਟਿਸ ਮਿਲੇਗਾ।
ਇਸੇ ਤਰ੍ਹਾਂ ਰਿਸੈਪਸ਼ਨਿਸਟ ਦੀਆਂ 2 ਅਸਾਮੀਆਂ ਲਈ 12ਵੀਂ, ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10,000 ਤੋਂ 20,000 ਰੁਪਏ ਤੱਕ ਮਹੀਨਾ ਤਨਖਾਹ ਮਿਲੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 35 ਸਾਲ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਡਿਲਿਵਰੀ ਕਾਰਜਕਾਰੀ ਦੀਆਂ 40 ਅਸਾਮੀਆਂ ਲਈ 8ਵੀਂ, 10ਵੀਂ, 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 24000/- ਤੋਂ 35000/- ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ ਇੰਨਸੈਂਟਿਵ ਮਿਲੇਗਾ। ਨੌਕਰੀ ਦਾ ਸਥਾਨ ਖਰੜ/ਮੋਹਾਲੀ ਹੋਵੇਗਾ। ਪਲੇਸਮੈਂਟ ਕੈਂਪ ਵਿੱਚ ਮਰਦ/ਔਰਤ ਦੋਵੇਂ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ।

English






