ਜੀ. ਓ. ਜੀਜ਼ ਅਤੇ ਐਕਸ ਸਰਵਿਸਮੈਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ

ਵਿਖੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਨਾਇਆ ਗਿਆ ਆਰਮੀ ਡੇ
ਤਰਨ ਤਾਰਨ, 15 ਜਨਵਰੀ :
ਜ਼ਿਲ੍ਹਾ ਤਰਨ ਤਾਰਨ ਦੇ ਜੀ. ਓ. ਜੀਜ਼ ਅਤੇ ਐਕਸ ਸਰਵਿਸਮੈਨ ਵੱਲੋਂ ਆਰਮੀ ਡੇ-2021 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀ ਹਾਜ਼ਰੀ ਵਿੱਚ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਹੈੱਡ. ਜੀ. ਓ. ਜੀਜ਼ ਕਰਨਲ ਅਮਰਜੀਤ ਸਿੰਘ ਗਿੱਲ, ਉੱਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਕਰਨਲ ਰੁਪਿੰਦਰ ਸਿੰਘ ਅਤੇ ਕਰਨਲ ਐੱਸ. ਐੱਸ. ਮੰਡ ਤੋਂ ਇਲਾਵਾ ਸਮੂਹ ਜੀ. ਓ. ਜੀਜ਼ ਵੀ ਹਾਜ਼ਰ ਸਨ।ਇਸ ਮੌਕੇ ਮੇਜਰ  ਹਰਦੀਪ ਸਿੰਘ ਵੱਲੋਂ ਆਰਮੀ ਡੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਸ਼ੌਰਿਆ ਚੱਕਰ ਵਿਜੇਤਾ ਕੈਪਟਨ ਗੁਰਮੀਤ ਸਿੰਘ ਅਤੇ ਸੈਨਾ ਮੈਡਲ ਵਿਜੇਤਾ ਕੈਪਟਨ ਸਰਬਜੀਤ ਸਿੰਘ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਗਏ ਸਟਰੀਫਿਕੇਟ ਵੀ ਜੀ. ਓ. ਜੀਜ਼ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜੀ. ਓ. ਜੀਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।