ਰੂਪਨਗਰ, 15 ਦਸੰਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਆਯੂਸ਼ ਸੁਸਾਇਟੀ ਦੀ ਇੱਕ ਮੀਟਿੰਗ ਬੁਲਾਈ ਗਈ ਜਿਸ ਵਿੱਚ ਜ਼ਿਲ੍ਹੇ ਵਿੱਚ ਬਣ ਰਹੇ 12 ਆਯੂਸ਼ ਹੈਲਥ ਅਤੇ ਵੈਲਨੈਸ ਸੈਂਟਰਾਂ ਦੇ ਕੰਮ-ਕਾਜ ਅਤੇ ਉਪਕਰਨ ਆਦਿ ਦੀ ਖਰੀਦ ਕਰਨ ਸਬੰਧੀ ਸੁਸਾਇਟੀ ਦੇ ਮੈਂਬਰਾਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਇਨ੍ਹਾਂ ਸੈਂਟਰਾਂ ਦਾ ਜਲਦ ਨਵੀਨੀਕਰਨ ਤੇ ਆਧੁਨਿਕਰਨ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪਿੰਡ ਬਮਨਾੜਾ ਵਿਖੇ ਆਯੂਸ਼ ਹੈਲਥ ਅਤੇ ਅਤੇ ਵੈਲਨੈਸ ਸੈਂਟਰ ਦਾ ਨਿਰੀਖਣ ਕੀਤਾ ਗਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦਵਾਈਆਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਅਤੇ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਪੁੱਛਿਆ ਜਿਸ ਸਬੰਧੀ ਉਨ੍ਹਾਂ ਵਲੋਂ ਤਸੱਲੀ ਪ੍ਰਗਟਾਈ ਗਈ।
ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮੁਰਸ਼ਿਦ ਇਮਾਮ, ਏ.ਐਮ.ਓ. ਡਾ. ਕਿਰਨਜੀਤ, ਇੰਚਾਰਜ ਹੈਲਥ ਅਤੇ ਵੈਲਨੈਸ ਸੈਂਟਰ ਬਮਨਾੜਾ ਉਪਵੈਦ ਸ਼੍ਰੀਮਤੀ ਸਵਰਣਪ੍ਰੀਤ ਕੌਰ ਆਦਿ ਹਾਜ਼ਰ ਸਨ।

English






