ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਫਿਰੋਜ਼ਪੁਰ ਅਤੇ ਪੈਰਾ ਮੈਡੀਕਲ ਯੂਨੀਅਨ ਵੱਲੋ ਕਿਸਾਨਾਂ ਕੀਤੀ ਹਮਾਇਤ

ਕਿਸਾਨਾਂ ਤੇ ਹੋਈ ਲਾਠੀਚਾਰਜ ਦੀ ਘਟਨਾ ਮੰਦਭਾਗੀ
ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਜਲਦੀ ਹੱਲ ਕਰਨ ਨਹੀ ਤਾਂ ਸ਼ੰਘਰਸ਼ ਕੀਤਾ ਜਾਵੇਗਾ ਤਿੱਖਾ
ਫਿਰੋਜ਼ਪੁਰ 1 ਸਤੰਬਰ 2021 ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਫਿਰੋਜ਼ਪੁਰ ਅਤੇ ਪੈਰਾ ਮੈਡੀਕਲ ਯੂਨੀਅਨ ਵੱਲੋ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਜਿਲ੍ਹ ਪ੍ਰਧਾਨ ਰਾਮ ਪ੍ਰਸ਼ਾਦ ਨੇ ਕਿਹਾ ਕਿ ਭਾਜਪਾ ਸਰਕਾਰ ਦਾ ਵਿਰੋਧ ਕਰ ਕਹੇ ਕਿਸਾਨਾਂ ਤੇ ਲਾਠੀਚਰਾਜ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਭਾਰਤੀ ਜਨਤਾ ਪਾਰਟੀ ਪਹਿਲਾਂ ਤੋਂ ਹੀ ਕਿਸਾਨਾਂ ਤੇ ਜਬਰਦਸਤੀ ਆਪਣੇ ਕਾਨੂੰਨ ਥੋਪਣਾ ਚਾਹੁੰਦੀ ਹੈ ਹੁਣ ਜੇਕਰ ਕਿਸਾਨ ਆਪਣਾ ਵਿਰੋਧ ਜਤਾ ਰਹੇ ਹਨ ਤਾਂ ਉਨ੍ਹਾਂ ਤੇ ਭਾਜਪਾ ਸਰਕਾਰ ਵੱਲੋ ਜੁਲਮ ਢਾਹਿਆ ਜਾ ਰਿਹਾ ਹੈ ਜਿਸਨੂੰ ਕਦੇ ਬਰਦਾਸ਼ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ਨਾਲ ਕਿਸਾਨਾਂ ਦੇ ਗੰਭੀਰ ਸੱਟਾ ਲੱਗੀਆ ਹਨ। ਇਸ ਤੋ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਤੇ ਨਿਸ਼ਾਨਾ ਬੰਨ੍ਹਦਿਆ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਹਰ ਵਾਰ ਧੋਖਾ ਕਰ ਰਹੀ ਹੈ ਅਤੇ ਵਾਰ ਵਾਰ ਮੀਟਿੰਗਾਂ ਬੁਲਾਕੇ ਉਸ ਦਾ ਕੋਈ ਵੀ ਨਤੀਜਾ ਨਹੀ ਕੱਢ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਰਲੀਜ ਕਰਨਾ, ਪੁਰਾਣੀ ਪੈਨਸਨ ਸਕੀਮ ਬਹਾਲ ਕਰਨਾ, ਡੀਏ ਦੀਆਂ ਕਿਸ਼ਤਾ ਜਾਰੀ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ ਆਦਿ ਮੰਗਾਂ ਨਾ ਮੰਨੀਆਂ ਤਾ ਪਟਿਆਲਾ ਨਾਲੋ ਵੱਡੀ ਰੈਲੀ ਮੋਹਾਲੀ ਵਿਖੇ ਕਰਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।