ਨਵਾਂਸ਼ਹਿਰ, 15 ਅਗਸਤ 2021 ਨਗਰ ਕੌਂਸਲ ਨਵਾਂਸ਼ਹਿਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸਵੱਛ ਭਾਰਤ ਮਿਸ਼ਨ ਤਹਿਤ ਜੈਵਿਕ ਖਾਦ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਗਿੱਲੇ-ਸੁੱਕੇ ਕੂੜੇ ਦੇ ਸਹੀ ਪ੍ਰਬੰਧਨ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਵੱਲੋਂ 2 ਕੁਇੰਟਲ ਦੇ ਕਰੀਬ ਜੈਵਿਕ ਖਾਦ ਦੀ ਖ਼ਰੀਦ ਵੀ ਕੀਤੀ ਗਈ। ਸੀ. ਐਫ ਅਤਿੰਦਰਪਾਲ ਸਿੰਘ ਵੱਲੋਂ ‘ਸਿੰਗਲ ਯੂਜ਼ ਪਲਾਸਟਿਕ ਸੇ ਆਜ਼ਾਦੀ’ ਥੀਮ ਅਧੀਨ ਮੁਹਿੰਮ ‘ਸਵੱਛਤਾ ਸੰਕਲਪ ਦੇਸ਼ ਕਾ, ਹਰ ਰਵੀਵਾਰ ਵਿਸ਼ੇਸ਼ ਸਾ’ ਰਾਹੀਂ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਅੰਗਦ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨਾਂ ਨਗਰ ਕੌਂਸਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਅਤੇ ਸੁੱਕੇ ਤੇ ਗਿੱਲੇ ਕੂੜੇ ਦੇ ਸਹੀ ਪ੍ਰਬੰਧਨ ਕਰਕੇ ਚੌਗਿਰਦੇ ਨੂੰ ਸਵੱਛ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ, ਐਮ. ਸੀ ਪ੍ਰਵੀਨ ਭਾਟੀਆ, ਐਮ. ਸੀ ਕੁਲਵੰਤ ਕੌਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨਾਂ :-ਨਗਰ ਕੌਂਸਲ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਲਗਾਈ ਜੈਵਿਕ ਖਾਦ ਦੀ ਪ੍ਰਦਰਸ਼ਨੀ ਮੌਕੇ ਵਿਧਾਇਕ ਅੰਗਦ ਸਿੰਘ, ਪ੍ਰਧਾਨ ਸਚਿਨ ਦੀਵਾਨ ਤੇ ਹੋਰ ਸ਼ਖਸੀਅਤਾਂ।

English






