ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਪ੍ਰਫੁਲਿਤ ਕਰਨ ਲਈ ਜ਼ਿਲ੍ਹਾ ਭਾਸ਼ਾ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹਾ ਸਾਂਝ ਕੇਂਦਰ ਰੂਪਨਗਰ ਦਾ ਦੌਰਾ

ਰੂਪਨਗਰ, 28 ਨਵੰਬਰ:
ਸਰਕਾਰੀ ਦਫਤਰਾਂ ਵਿੱਚ ਕੰਮਕਾਜ ਲਈ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਪ੍ਰਫੁਲਿਤ ਕਰਨ ਲਈ ਅੱਜ ਜਿਲਾ ਭਾਸ਼ਾ ਵਿਭਾਗ ਦੀ ਟੀਮ ਵੱਲੋਂ ਜਿਲਾ ਸਾਂਝ ਕੇਂਦਰ ਰੂਪਨਗਰ ਦਾ ਦੌਰਾ ਕੀਤਾ ਗਿਆ।
ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਹਰਕੀਰਤ ਸਿੰਘ ਅਤੇ ਸੀਨੀਅਰ ਸਹਾਇਕ ਸ਼੍ਰੀਮਤੀ ਸਵਰਨਜੀਤ ਕੌਰ ਵਲੋ ਸਾਂਝ ਕੇਂਦਰ ਦੇ ਰਿਕਾਰਡ, ਸੂਚਨਾ ਬੋਰਡਾਂ ਅਤੇ ਮੋਹਰਾਂ ਆਦਿ ਦਾ ਨਿਰੀਖਣ ਕੀਤਾ ਗਿਆ ਅਤੇ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਉਪਯੋਗ ਕਰਨ ਦੀ ਲੋੜ ਤੇ ਜ਼ੋਰ ਦਿੱਤਾ।