ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ : ਜ਼ਿਲ੍ਹਾ ਰੋਜ਼ਗਾਰ ਅਫ਼ਸਰ

NEWS MAKHANI

ਬਰਨਾਲਾ, 23 ਅਗਸਤ 2021
ਸ੍ਰੀ ਗੁਰਤੇਜ ਸਿੰਘ, ਜਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋਂ ਬੇਰੁਜਗਾਰ ਪ੍ਰਾਰਥੀਆ ਲਈ ਸਰਕਾਰੀ ਨੌਕਰੀ ਜਿਵੇਂ ਕਿ ਪੁਲਿਸ ਕਾਸਟੇਬਲ ਅਤੇ ਕਲਰਕ ਲਈ ਸਤੰਬਰ ਦੇ ਪਹਿਲੇ ਹਫਤੇ ਤੋਂ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੋਚਿੰਗ ਲੈਣ ਲਈ ਚਾਹਵਾਨ ਉਮੀਦਵਾਰ 26 ਅਗਸਤ 2021 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ । ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਵੈਬਸਾਈਟ https://www.eduzphere.com/freegovtexams ਤੇ ਵਿਜਟ ਕੀਤਾ ਜਾ ਸਕਦਾ ਹੈ।