ਲੋਕਤੰਤਰ ਦੀ ਮਜ਼ਬੂਤੀ ਲਈ ਬਿਨਾਂ ਕਿਸੇ ਡਰ, ਲਾਲਚ ਜਾਂ ਭੈਅ ਦੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੋ – ਐਸਡੀਐਮ
ਫਿਰੋਜ਼ਪੁਰ 25 ਜਨਵਰੀ 2025
ਭਾਰਤ ਦੇਸ਼ ਦਾ ਨੰਬਰ ਇੱਕ ਲੋਕੰਤਤਰਿਕ ਦੇਸ਼ ਹੈ ਅਤੇ ਇੱਥੇ ਹਰ ਇੱਕ ਨਾਗਰਿਕ ਨੂੰ ਵੋਟ ਕਰਨ ਦਾ ਅਧਿਕਾਰ ਹੈ। ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਵੋਟਰ ਨੂੰ ਬਿਨ੍ਹਾਂ ਕਿਸੇ ਡਰ, ਲਾਲਚ ਜਾਂ ਭੇਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਮਨਾਏ ਗਏ ਵੋਟਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਸਡੀਐਮ ਕਮ ਸਹਾਇਕ ਕਮਿਸ਼ਨਰ ਗੁਰਮੀਤ ਸਿੰਘ ਨੇ ਕੀਤਾ।
ਐਸਡੀਐਮ ਗੁਰਮੀਤ ਸਿੰਘ ਨੇ ਕਿਹਾ ਕਿ 1950 ਵਿੱਚ ਚੋਣ ਕਮਿਸ਼ਨ ਦੀ ਸਥਾਪਨਾ ਦੇ ਦਿਨ ਨੂੰ ਕੌਮੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਦਿਵਸ ਮਨਾਉਣ ਦੀ ਪਰੰਪਰਾ ਸਾਲ 2011 ਵਿੱਚ ਸ਼ੁਰੂ ਹੋਈ ਸੀ ਅਤੇ ਅੱਜ ਅਸੀਂ 15ਵਾਂ ਕੌਮੀ ਵੋਟਰ ਦਿਵਸ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਵੋਟਰ ਦਿਵਸ ਮਨਾਉਣ ਦਾ ਮੁੱਖ ਮਕਸਦ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਅਤੇ ਲੋਕਤੰਤਰ ਪ੍ਰਤੀ ਬਣਦੀ ਸਾਡੀ ਜਿੰਮਵਾਰੀ ਬਾਰੇ ਜਾਗਰੂਕ ਕਰਨਾ ਹੈ। ਇਸ ਦੌਰਾਨ ਵੱਖ ਵੱਖ ਸਕੂਲ ਦੀਆਂ ਵਿਦਆਰਥਣਾਂ ਵੱਲੋਂ ਕਵਿਤਾ, ਸਪੀਚ ਅਤੇ ਗੀਤਾਂ ਰਾਹੀਂ ਵੋਟ ਦੇ ਹੱਕ ਬਾਰੇ ਅਤੋ ਵੋਟਰ ਦਿਵਸ ਸਬੰਧੀ ਸੁਨੇਹਾ ਦਿੱਤਾ ਗਿਆ ਅਤੇ ਨਾਲ ਹੀ ਚੋਣ ਕਮਿਸ਼ਨ ਭਾਰਤ ਰਾਜੀਵ ਕੁਮਾਰ ਵੱਲੋਂ ਵੋਟਰ ਦਿਵਸ ਤੇ ਵਿਸ਼ੇਸ਼ ਸੰਦੇਸ਼ ਵੀ ਵੀਡੀਓ ਰਾਹੀਂ ਸਾਂਝਾ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਵੋਟਾਂ ਦੌਰਾਨ ਵਧੀਆ ਕਾਰਗੁਜਾਰੀ ਲਈ ਸਰਵੋਤਮ ਬੀ.ਐਲ.ਓ, ਏ.ਆਰ.ਓ, ਨੋਡਲ ਅਫਸਰ ਸਮੇਤ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਨਵੇਂ ਬਣੇ ਵੋਟਰਾਂ ਨੂੰ ਵੋਟਰ/ਐਪਿਕ ਕਾਰਡ ਵੀ ਵੰਡੇ ਗਏ। ਇਸ ਮੌਕੇ ਆਪਣੀ ਵੋਟ ਦੇ ਸਹੀ ਹੱਕ ਲਈ ਹਾਜ਼ਰੀਨ ਨੂੰ ਵੋਟਰ ਪ੍ਰਣ ਦਵਾਇਆ ਗਿਆ ਅਤੇ ਹਸਤਾਖਰ ਮੁਹਿੰਮ ਵਿੱਚ ਵੀ ਹਿੱਸਾ ਦਵਾਇਆ ਗਿਆ।
ਇਸ ਮੌਕੇ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ, ਚੋਣ ਕਾਨੰਨਗੋ ਗਗਨਦੀਪ ਕੌਰ, ਸਵੀਪ ਅਧਿਕਾਰੀ ਰਵੀਇੰਦਰ ਸਿੰਘ, ਸਰਬੀਤ ਭਾਵੜਾ, ਕਮਲ ਸ਼ਰਮਾ ਆਦਿ ਹਾਜ਼ਰ ਸਨ।

English






