ਰੂਪਨਗਰ, 20 ਅਕਤੂਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਉਤੇ ਸੂਬੇ ਵਿਚ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਵਲੋਂ 22 ਅਕਤੂਬਰ ਨੂੰ ਸਵੇਰੇ 6.00 ਵਜੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਹਾਫ ਮੈਰਾਥਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਜਿਥੇ ਸ਼ਹਿਰਾਂ ਤੇ ਪਿੰਡਾਂ ਵਿਚ ਨੌਜਵਾਨਾਂ ਸਮੇਤ ਹਰ ਵਰਗ ਦੇ ਨਸ਼ੇ ਪੀੜ੍ਹਤਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਇਸ ਮੈਰਾਥਨ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਹਿੱਸਾ ਲੈ ਕੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।

English






